ਵਿਜੀਲੈਂਸ ਵੱਲੋਂ 12,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ ਫਾਇਰ ਅਫ਼ਸਰ ਕਾਬੂ
ਫਾਇਰ ਸਰਵਿਸਜ਼ ਵਿਭਾਗ ਵਿੱਚ ਨੌਕਰੀ ਦਿਵਾਉਣ ਬਦਲੇ ਪਹਿਲਾਂ ਹੀ ਲੈ ਚੁੱਕਾ ਸੀ 1,70,000 ਰੁਪਏ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲੇਰਕੋਟਲਾ ਵਿਖੇ ਤਾਇਨਾਤ ਸਬ ਫਾਇਰ ਅਫ਼ਸਰ ਰਾਣਾ ਨਰਿੰਦਰ ਸਿੰਘ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰਪੁਰ ਦੇ ਵਸਨੀਕ ਤੋਂ 12,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਸਬ ਫਾਇਰ ਅਫ਼ਸਰ ਨੂੰ ਲਵਲੀ ਸਿੰਘ ਵਾਸੀ ਪਿੰਡ ਸ਼ੇਰਪੁਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
CM ਮਾਨ ਨੇ ਦਿੱਤੀ ਵੱਡੀ ਖੁਸ਼ਖ਼ਬਰੀ, ਸਭ ਲਈ ਹੀ ਕਰਤਾ ਫਰੀ, ਨਹੀਂ ਪੈਣਾ ਵਾਧੂ ਬੋਝ! D5 Channel Punjabi
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਅਧਿਕਾਰੀ ਉਸ ਨੂੰ ਅੱਗ ਬੁਝਾਊ (ਫਾਇਰ ਸਰਵਿਸਜ਼) ਵਿਭਾਗ ਵਿੱਚ ਨੌਕਰੀ ਦਿਵਾਉਣ ਬਦਲੇ ਪਹਿਲਾਂ ਹੀ 1,70,000 ਰੁਪਏ ਰਿਸ਼ਵਤ ਲੈ ਚੁੱਕਾ ਹੈ। ਹੁਣ ਉਸ ਨੇ ਸ਼ਿਕਾਇਤਕਰਤਾ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣ ਲਈ 12,500 ਰੁਪਏ ਦੀ ਹੋਰ ਮੰਗ ਕੀਤੀ।
Police ਕੋਲ ਆਏ ਵਿਦੇਸ਼ੀ ਯੰਤਰ, ਸਕਿੰਟਾਂ ‘ਚ ਫੜ੍ਹਿਆ ਜਾਊ ਮੁਲਜ਼ਮ! | D5 Channel Punjabi
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਸਬ ਫਾਇਰ ਅਫ਼ਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 12,500 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਸਬ ਫਾਇਰ ਅਫ਼ਸਰ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.