Akali Dal-BJP Alliance: ਪੰਜਾਬ ਵਿੱਚ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗਠਜੋੜ ਹੋਣਾ ਲਗਭਗ ਤੈਅ ਦੱਸਿਆ ਜਾ ਰਿਹਾ। ਦੋਵਾਂ ‘ਚ ਸੀਟ ਫਾਰਮੂਲੇ ਤੋਂ ਲੈ ਕੇ ਚੋਣ ਰਣਨੀਤੀ ਤੱਕ ਸਭ ਕੁਝ ਤੈਅ ਹੋ ਗਿਆ ਹੈ। ਹੁਣ ਸਿਰਫ਼ ਰਸਮੀ ਐਲਾਨ ਹੋਣ ਦੀ ਉਡੀਕ ਹੈ। ਦੋਵਾਂ ਪਾਰਟੀਆਂ ਦੇ ਅੰਦਰੂਨੀ ਸੂਤਰਾਂ ਦਾ ਕਹਿਣਾ ਹੈ ਕਿ ਦੋਵੇਂ ਪਾਰਟੀਆਂ ਜਲਦੀ ਹੀ ਗਠਜੋੜ ਦਾ ਐਲਾਨ ਕਰ ਸਕਦੀਆਂ ਹਨ। ਇਸ ਦਾ ਮੁੱਖ ਕਾਰਨ ਵਿਰੋਧੀ ਧਿਰ ਦਾ ਮਹਾਗਠਜੋੜ ਹੈ।
ਬੇਸ਼ੱਕ ਭਾਜਪਾ ਨੇ ਵੱਡੇ-ਵੱਡੇ ਦਾਅਵੇ ਕੀਤੇ ਹਨ ਕਿ ਉਨ੍ਹਾਂ ਨੂੰ ਇਸ ਨਾਲ ਕੋਈ ਫਰਕ ਨਹੀਂ ਪੈਂਦਾ ਪਰ ਅੰਦਰਲੀ ਹਕੀਕਤ ਇਹ ਹੈ ਕਿ ਭਾਜਪਾ ਉਨ੍ਹਾਂ ਪਾਰਟੀਆਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਉਸ ਤੋਂ ਵੱਖ ਹੋ ਚੁੱਕੀਆਂ ਹਨ। ਪੰਜਾਬ ਵਿੱਚ ਅਕਾਲੀ ਦਲ ਨਾਲ ਗਠਜੋੜ ਵੀ ਇਸੇ ਰਣਨੀਤੀ ਦਾ ਹੀ ਇੱਕ ਹਿੱਸਾ ਹੈ, ਜਦਕਿ ਦੂਜੇ ਪਾਸੇ ਗਠਜੋੜ ਤੋੜ ਆਪਣੀ ਸਿਆਸੀ ਜ਼ਮੀਨ ਗੁਆ ਚੁੱਕੇ ਅਕਾਲੀ ਦਲ ਦੀ ਚਿੰਤਾ ਕੁਝ ਹੋਰ ਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.