1984 anti-Sikh riots: ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ (Jagdish Tytler) ਖ਼ਿਲਾਫ਼ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਦਾਇਰ ਚਾਰਜਸ਼ੀਟ ’ਤੇ ਨੋਟਿਸ ਲੈਣ ਦੀ ਪਟੀਸ਼ਨ ’ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਹੁਣ 19 ਜੁਲਾਈ ਨੂੰ ਆਪਣਾ ਫੈਸਲਾਂ ਸੁਣਾਏਗੀ। ਕਾਰਵਾਈ ਦੌਰਾਨ, ਸੀਬੀਆਈ ਨੇ ਰੌਜ਼ ਐਵੇਨਿਊ ਅਦਾਲਤ ਨੂੰ ਦੱਸਿਆ ਕਿ ਜਗਦੀਸ਼ ਟਾਈਟਲਰ ਵਿਰੁੱਧ “ਕਲੀਅਰ-ਕਟ ਕੇਸ” ਬਣਾਇਆ ਗਿਆ ਸੀ।
ਇਹ ਵੀ ਪੜ੍ਹੋ: Kotkapura Goli Kand Case: ਸੁਖਬੀਰ ਸਿੰਘ ਬਾਦਲ ‘ਤੇ ਸਾਬਕਾ ਡੀ.ਆਈ.ਜੀ. ਅਮਰ ਸਿੰਘ ਚਾਹਲ ਫ਼ਰੀਦਕੋਟ ਅਦਾਲਤ ‘ਚ ਹੋਏ ਪੇਸ਼
ਜ਼ਿਕਰਯੋਗ ਹੈ ਕਿ ਕੇਂਦਰੀ ਜਾਂਚ ਏਜੰਸੀ ਨੇ ਫੋਰੈਂਸਿਕ ਸਾਇੰਸ ਲੈਬਾਰਟਰੀ (ਐਫਐਸਐਲ) ਨੂੰ ਟਾਈਟਲਰ (Jagdish Tytler) ਦੀ ਆਵਾਜ਼ ਦੇ ਨਮੂਨੇ ਦੀ ਫੋਰੈਂਸਿਕ ਜਾਂਚ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਵੀ ਕਿਹਾ ਹੈ। ਅਦਾਲਤ ਨੇ ਕਿਹਾ ਕਿ ਵੱਡੇ ਰਿਕਾਰਡਾਂ ਦੀ ਜਾਂਚ ਕਰਨ ਲਈ ਸਮਾਂ ਲੱਗੇਗਾ ਅਤੇ 19 ਜੁਲਾਈ ਲਈ ਆਪਣਾ ਫੈਸਲਾਂ ਸੁਰੱਖਿਅਤ ਰੱਖ ਲਿਆ ਹੈ।
ਇਹ ਵੀ ਪੜ੍ਹੋ: Azab-Gazab News: ਹੁਣ ਕੁੱਤੇ ਵੀ ਜਾਣਗੇ ਕੈਨੇਡਾ, ਪਾਸਪੋਰਟ ਵੀ ਹੋਣਗੇ ਜਾਰੀ, ਪੜ੍ਹੋ
20 ਮਈ ਨੂੰ ਦਾਇਰ ਕੀਤੀ ਗਈ ਸੀਬੀਆਈ ਦੀ ਚਾਰਜਸ਼ੀਟ ਵਿੱਚ ਕਿਹਾ ਗਿਆ ਹੈ ਕਿ ਟਾਈਟਲਰ (Jagdish Tytler) ਨੇ 1 ਨਵੰਬਰ 1984 ਨੂੰ ਪੁਲ ਬੰਗਸ਼ ਗੁਰਦੁਆਰਾ ਆਜ਼ਾਦ ਮਾਰਕੀਟ ਵਿੱਚ ਇਕੱਠੀ ਹੋਈ ਭੀੜ ਨੂੰ “ਭੜਕਾਇਆ ਅਤੇ ਜਿਸ ਦੇ ਨਤੀਜੇ ਵਜੋਂ ਗੁਰਦੁਆਰੇ ਨੂੰ ਸਾੜ ਦਿੱਤਾ ਗਿਆ ਅਤੇ ਤਿੰਨ ਸਿੱਖਾਂ – ਠਾਕੁਰ ਸਿੰਘ,ਬਾਦਲ ਸਿੰਘ ਅਤੇ ਗੁਰੂ ਚਰਨ ਸਿੰਘ ਦੀ ਹੱਤਿਆ ਕਰ ਦਿੱਤੀ ਗਈ।
ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਨੂੰ ਬਣਾਇਆ ਜਾ ਸਕਦਾ ਜੰਮੂ ਕਸ਼ਮੀਰ ਦਾ ਰਾਜਪਾਲ
ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਇਕ ਦਿਨ ਬਾਅਦ 1 ਨਵੰਬਰ 1984 ਨੂੰ ਪੁਲ ਬੰਗਸ਼ ਇਲਾਕੇ ਵਿਚ ਤਿੰਨ ਵਿਅਕਤੀ ਮਾਰੇ ਗਏ ਸਨ ਅਤੇ ਇਕ ਗੁਰਦੁਆਰੇ ਨੂੰ ਅੱਗ ਲਗਾ ਦਿੱਤੀ ਗਈ ਸੀ। ਏਜੰਸੀ ਨੇ ਟਾਈਟਲਰ (Jagdish Tytler) ਵਿਰੁੱਧ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 147 (ਦੰਗੇ), 109 (ਉਕਸਾਉਣਾ) ਸਮੇਤ 302 (ਕਤਲ) ਸਮੇਤ ਹੋਰਾਂ ਦੇ ਤਹਿਤ ਦੋਸ਼ ਲਾਏ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.