Breaking NewsPunjabTop News

Ex Deputy CM OP Soni Arrested: ਸਾਬਕਾ ਉਪ ਮੁੱਖ ਮੰਤਰੀ OP Soni ਨੂੰ ਅੱਜ ਕੀਤਾ ਜਾ ਸਕਦਾ ਅਦਾਲਤ ‘ਚ ਪੇਸ਼

Ex Deputy CM OP Soni Arrested: ਬੀਤੀ ਰਾਤ ਪੰਜਾਬ ਵਿਜਿਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਸੀ। ਓ.ਪੀ. ਸੋਨੀ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 13 (1) (ਬੀ) ਅਤੇ 13 (2) ਤਹਿਤ ਐਫ.ਆਈ.ਆਰ. ਨੰ. 20 ਮਿਤੀ 9/7/2023 ਨੂੰ ਦਰਜ ਕੀਤੀ ਗਈ ਹੈ। ਅੱਜ ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ ਨੂੰ ਅੱਜ ਦੁਪਹਿਰ 2:00 ਵਜੇ ਅਦਾਲਤ ਵਿਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਇਸ ਮੌਕੇ ਪੰਜਾਬ ਖ਼ਾਸਕਰ ਮਾਝੇ ਦੀ ਸੀਨੀਅਰ ਕਾਂਗਰਸ ਲੀਡਰਸ਼ਿਪ ਵੀ ਪੁੱਜ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button