ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਘੱਗਰ ਤੇ ਹੋਰ ਨਦੀਆਂ ਸਣੇ ਭਾਰੀ ਮੀਂਹ ਕਰਕੇ ਪ੍ਰਭਾਵਤ ਹੋਏ ਪਿੰਡਾਂ ਦਾ ਲਿਆ ਜਾਇਜ਼ਾ
ਜ਼ਿਲ੍ਹਾ ਪ੍ਰਸ਼ਾਸਨ ਨੂੰ ਹੋਰ ਵਧੇਰੇ ਚੌਕਸ ਰਹਿ ਕੇ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਕਰਨ ਦੀਆਂ ਹਦਾਇਤਾਂ
ਚੰਡੀਗੜ੍ਹ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਤੇਜ਼ੀ ਨਾਲ ਵਹਿ ਰਹੇ ਘੱਗਰ ਦਰਿਆ, ਝੰਬੋ ਡਰੇਨ ਅਤੇ ਹੋਰ ਬਰਸਾਤੀ ਨਾਲਿਆਂ ਸਣੇ ਸਮਾਣਾ ਹਲਕੇ ਦੇ ਦਰਜਨ ਤੋਂ ਵੱਧ ਪਿੰਡਾਂ ਦਾ ਦੌਰਾ ਕਰਕੇ ਭਾਰੀ ਬਰਸਾਤ ਕਰਕੇ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ‘ਤੇ ਯਕੀਨ ਨਾ ਕਰਨ ਅਤੇ ਨਾ ਹੀ ਘਬਰਾਹਟ ਵਿੱਚ ਆਉਣ, ਸਗੋਂ ਲੋੜ ਪੈਣ ‘ਤੇ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਤ ਫਲੱਡ ਕੰਟਰੋਲ ਰੂਮ ਨਾਲ ਸੰਪਰਕ ਕੀਤਾ ਜਾਵੇ।
ਇੱਕ ਪਾਸੇ ਮੀਂਹ ਦੂਜੇ ਪਾਸੇ ਸਿਆਸਤ, ਇੱਕ-ਦੂਜੇ ‘ਤੇ ਵਰ੍ਹੇ ਲੀਡਰ | D5 Channel Punjabi
ਆਪਣੇ ਦੌਰੇ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਟਿਆਲਾ ਅਤੇ ਘੱਗਰ ਤੇ ਹੋਰ ਨਦੀਆਂ ਦੇ ਕੈਚਮੈਂਟ ਖੇਤਰ ਵਿੱਚ ਪੈ ਰਹੇ ਭਾਰੀ ਮੀਂਹ ਕਾਰਨ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਜਾਰੀ ਆਦੇਸ਼ਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨਿਰੰਤਰ ਨਿਗਰਾਨੀ ਰੱਖ ਰਹੀ ਹੈ ਅਤੇ ਜ਼ਿਲ੍ਹਿਆਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨ ਲਈ ਲਗਾਤਾਰ ਕਾਰਜਸ਼ੀਲ ਰਹਿਣ ਦੀ ਹਦਾਇਤ ਕੀਤੀ ਗਈ ਹੈ।
ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ, ਦੇਖੋ ਕਦੋਂ ਖੁੱਲ੍ਹਣਗੇ ਹੁਣ ਸਕੂਲ, ਸਿੱਖਿਆ ਮੰਤਰੀ ਦਾ ਐਲਾਨ | D5 Channel Punjabi
ਇਸ ਮੌਕੇ ਲੋਕਾਂ ਵੱਲੋਂ ਪ੍ਰਾਪਤ ਫੀਡਬੈਕ ਤਹਿਤ ਸ. ਜੌੜਾਮਾਜਰਾ ਨੇ ਜਲ ਨਿਕਾਸ, ਲੋਕ ਨਿਰਮਾਣ, ਮੰਡੀ ਬੋਰਡ, ਪੇਂਡੂ ਵਿਕਾਸ ਤੇ ਪੰਚਾਇਤ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀਆਂ ਜਾਰੀ ਚਿਤਾਵਨੀਆਂ ਦੇ ਮੱਦੇਨਜ਼ਰ ਹੋਰ ਵਧੇਰੇ ਚੌਕਸੀ ਵਰਤਣ ਅਤੇ ਘੱਗਰ ਸਮੇਤ ਹੋਰ ਨਦੀਆਂ, ਨਾਲਿਆਂ ਦੇ ਵਹਿਣ ਉਤੇ ਨਿਰੰਤਰ ਨਿਗਰਾਨੀ ਰੱਖਣ ਤਾਂ ਕਿ ਹੜ੍ਹਾਂ ਵਰਗੀ ਸੰਭਾਵੀ ਸਥਿਤੀ ਪੈਦਾ ਹੋਣ ‘ਤੇ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕੀਤੀ ਜਾ ਸਕੇ।
ਵਰ੍ਹਦੇ ਮੀਂਹ ਦੌਰਾਨ ਲੋਕਾਂ ‘ਚ ਪਹੁੰਚਿਆ ਮੰਤਰੀ, ਕੀਤਾ ਵੱਡਾ ਐਲਾਨ D5 Channel Punjabi
ਉਨ੍ਹਾਂ ਕਿਹਾ ਕਿ ਮੌਜੂਦਾ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਪੂਰੀ ਸਰਕਾਰੀ ਮਸ਼ੀਨੀਰੀ ਹਰ ਤਰ੍ਹਾਂ ਨਾਲ ਯਤਨਸ਼ੀਲ ਹੈ ਜਦਕਿ ਮੁੱਖ ਮੰਤਰੀ ਨੇ ਇਸ ਸਪੈਸ਼ਲ ਗਿਰਦਾਵਰੀ ਕਰਨ ਦੇ ਵੀ ਆਦੇਸ਼ ਜਾਰੀ ਕੀਤੇ ਹਨ ਤਾਂ ਕਿ ਕਿਸਾਨਾਂ ਦੇ ਹੋਏ ਨੁਕਸਾਨ ਦੀ ਪੂਰਤੀ ਕੀਤੀ ਜਾ ਸਕੇ।
ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਸ ਦੌਰਾਨ ਸਮਾਣਾ ਸ਼ਹਿਰ ਸਣੇ ਘੱਗਰ ਦਰਿਆ ਅਤੇ ਝੰਬੋ ਡਰੇਨ ਦੇ ਨਾਲ-ਨਾਲ ਹਲਕੇ ਵਿੱਚੋਂ ਲੰਘਦੀਆਂ ਹੋਰ ਡਰੇਨਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪਿੰਡ ਧਰਮੇੜ੍ਹੀ, ਘਿਉਰਾ, ਸੂਲਰ, ਜੇ.ਪੀ. ਕਾਲੋਨੀ, ਧਨੌਰੀ, ਸੱਸਾ, ਸੱਸੀ, ਸੱਸਾ ਥੇਹ, ਨਵਾਂ ਗਾਉਂ, ਮੈਣ, ਕਮਾਲਪੁਰ, ਹਰੀਪੁਰ ਆਦਿ ਪਿੰਡਾਂ ਦਾ ਵੀ ਦੌਰਾ ਕੀਤਾ ਅਤੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਕੇ ਫੀਡਬੈਕ ਹਾਸਲ ਕੀਤੀ।
ਸਤਲੁਜ ਨੇ ਦਿਖਾਇਆ ਆਪਣਾ ਰੂਪ, ਪੁਲਿਸ ਦੀਆਂ ਡੁੱਬੀਆਂ ਗੱਡੀਆਂ, ਮੁਲਾਜ਼ਮ ਹੋਏ ਬੇਹਾਲ D5 Channel Punjabi
ਲੋਕ ਸੰਪਰਕ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਸ ਮੁਸ਼ਕਿਲ ਦੀ ਘੜੀ ਵਿੱਚ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਆਪਣੇ ਨਾਗਰਿਕਾਂ ਨਾਲ ਖੜ੍ਹੀ ਹੈ। ਇਸ ਮੌਕੇ ਉਨ੍ਹਾਂ ਨਾਲ ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ, ਮਨਿੰਦਰ ਸਿੰਘ, ਕਮਲਪ੍ਰੀਤ ਸਿੰਘ ਸਰਪੰਚ ਸੂਲਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.