Press ReleasePunjabTop News

ਮੁੱਖ ਮੰਤਰੀ ਦੀਆਂ ਹਦਾਇਤਾਂ ਤਹਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਜਾਰੀ: ਜਿੰਪਾ

ਆਫਤ ਪ੍ਰਬੰਧਨ ਮੰਤਰੀ ਨੇ ਮਨੁੱਖੀ ਜਾਨਾਂ, ਮਕਾਨਾਂ ਤੇ ਜਾਨਵਰਾਂ ਦੇ ਨੁਕਸਾਨ ਦੀ ਰਾਹਤ ਦੇਣ ਲਈ ਅਗੇਤੇ ਫੰਡਜ਼ ਦਿੱਤੇ

ਚੰਡੀਗੜ੍ਹ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤਹਿਤ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਰਾਹਤ ਫੰਡ ਵਿਚੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ, ਮਨੁੱਖੀ ਜਾਨਾਂ, ਮਕਾਨਾਂ ਤੇ ਜਾਨਵਰਾਂ ਦੇ ਨੁਕਸਾਨ ਦੀ ਰਾਹਤ ਦੇਣ ਲਈ ਅਗੇਤੇ ਫੰਡਾਂ ਵੱਜੋਂ ਇਹ ਰਾਸ਼ੀ ਦਿੱਤੀ ਗਈ ਹੈ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਇਸ ਮੁਸ਼ਕਿਲ ਘੜੀ ਵਿਚ ਪੰਜਾਬ ਸਰਕਾਰ ਪ੍ਰਭਾਵਿਤ ਲੋਕਾਂ ਦੀ ਹਰ ਪੱਖੋਂ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਰੀ ਦਿਸ਼ਾਂ-ਨਿਰਦੇਸ਼ਾਂ ਤਹਿਤ ਇਹ ਰਾਸ਼ੀ ਡਿਪਟੀ ਕਮਿਸ਼ਨਰਾਂ ਦੇ ਖਾਤਿਆਂ ਵਿਚ ਪਾ ਦਿੱਤੀ ਗਈ ਹੈ।

ਇੱਕ ਪਾਸੇ ਮੀਂਹ ਦੂਜੇ ਪਾਸੇ ਸਿਆਸਤ, ਇੱਕ-ਦੂਜੇ ‘ਤੇ ਵਰ੍ਹੇ ਲੀਡਰ | D5 Channel Punjabi

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਨੂੰ 1.50 ਕਰੋੜ ਰੁਪਏ, ਬਠਿੰਡਾ, ਬਰਨਾਲਾ ਤੇ ਫਰੀਦਕੋਟ ਨੂੰ 1-1 ਕਰੋੜ ਰੁਪਏ, ਫਿਰੋਜ਼ਪੁਰ ਤੇ ਫਾਜ਼ਿਲਕਾ ਨੂੰ 1.50-1.50 ਕਰੋੜ ਰੁਪਏ ਅਤੇ ਫਤਹਿਗੜ੍ਹ ਸਾਹਿਬ ਨੂੰ 1 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਗੁਰਦਾਸਪੁਰ ਨੂੰ 1.50 ਕਰੋੜ ਰੁਪਏ, ਹੁਸ਼ਿਆਰਪੁਰ ਨੂੰ 1 ਕਰੋੜ ਰੁਪਏ, ਜਲੰਧਰ, ਕਪੂਰਥਲਾ ਤੇ ਲੁਧਿਆਣਾ ਨੂੰ 2-2 ਕਰੋੜ ਰੁਪਏ, ਮੋਗਾ ਨੂੰ 1.50 ਕਰੋੜ ਰੁਪਏ, ਮਾਨਸਾ, ਮਾਲੇਰਕੋਟਲਾ ਤੇ ਪਠਾਨਕੋਟ ਨੂੰ 1-1 ਕਰੋੜ ਰੁਪਏ, ਪਟਿਆਲਾ ਨੂੰ 2 ਕਰੋੜ ਰੁਪਏ ਅਤੇ ਰੂਪਨਗਰ ਜ਼ਿਲ੍ਹੇ ਨੂੰ 2.50 ਕਰੋੜ ਰੁਪਏ ਦਿੱਤੇ ਗਏ ਹਨ। ਆਫਤ ਪ੍ਰਬੰਧਨ ਮੰਤਰੀ ਨੇ ਅੱਗੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਨੂੰ 2 ਕਰੋੜ ਰੁਪਏ, ਐਸ.ਏ.ਐਸ. ਨਗਰ ਤੇ ਐਸ.ਬੀ.ਐਸ. ਨਗਰ ਨੂੰ 1-1 ਕਰੋੜ ਰੁਪਏ, ਸੰਗਰੂਰ ਨੂੰ 1.50 ਕਰੋੜ ਰੁਪਏ ਅਤੇ ਤਰਨਤਾਰਨ ਨੂੰ 2 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ, ਦੇਖੋ ਕਦੋਂ ਖੁੱਲ੍ਹਣਗੇ ਹੁਣ ਸਕੂਲ, ਸਿੱਖਿਆ ਮੰਤਰੀ ਦਾ ਐਲਾਨ | D5 Channel Punjabi

ਜਿੰਪਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਗਿਆ ਹੈ ਕਿ ਸਬੰਧਤ ਲਾਭਪਾਤਰੀ ਨੂੰ ਸਿੱਧੀ ਲਾਭ ਟਰਾਂਸਫਰ ਵਿਧੀ ਅਨੁਸਾਰ ਅਦਾਇਗੀ ਉਸ ਦੇ ਆਧਾਰ ਲੰਿਕਡ ਬੈਂਕ ਖਾਤੇ ਵਿਚ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਰਾਹਤ ਰਾਸ਼ੀ ਦੀ ਦੁਰਵਰਤੋਂ ਨਾ ਹੋ ਸਕੇ। ਉਨ੍ਹਾਂ ਪੰਜਾਬ ਵਾਸੀਆਂ ਨੂੰ ਯਕੀਨ ਦਿਵਾਇਆ ਕਿ ਕੁਦਰਤੀ ਮਾਰ ਨਾਲ ਪ੍ਰਭਾਵਿਤ ਇਲਾਕਿਆਂ ਦੇ ਵਾਸੀਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਲੋਕਾਂ ਦੀ ਹਰ ਸੰਭਵ ਮਦਦ ਕਰ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button