ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖ ਗੁਰਦੁਆਰਾ ਐਕਟ 1925 ‘ਤੇ ਜਲਦੀ ਦਸਤਖਤ ਕਰਨ ਲਈ ਪੱਤਰ ਦਾ ਜਵਾਬ ਦਿੱਤਾ ਹੈ। ਰਾਜਪਾਲ ਪੁਰੋਹਿਤ ਨੇ ‘ਆਪ’ ਸਰਕਾਰ ਦੇ 19-20 ਜੂਨ ਨੂੰ ਬੁਲਾਏ ਗਏ ਵਿਸ਼ੇਸ਼ ਸੈਸ਼ਨ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਨ੍ਹਾਂ ਦੋ ਦਿਨਾਂ ‘ਚ ਪਾਸ ਹੋਏ ਬਿੱਲਾਂ ਨੂੰ ਕਾਨੂੰਨ ਦੀ ਉਲੰਘਣਾ ਦੱਸਿਆ ਹੈ।
ਰਾਜਪਾਲ ਨੇ ਮੁੱਖ ਮੰਤਰੀ ਨੂੰ ਜਵਾਬ ਦਿੱਤਾ ਕਿ 19-20 ਨੂੰ ਬੁਲਾਈ ਗਈ ਮੀਟਿੰਗ ਕਾਨੂੰਨ ਦੇ ਅਧੀਨ ਨਹੀਂ ਹੈ। ਇਸ ਵਿੱਚ ਪਾਸ ਕੀਤੇ ਚਾਰੇ ਬਿੱਲ ਕਾਨੂੰਨ ਦੀ ਉਲੰਘਣਾ ਹਨ। ਰਾਜਪਾਲ ਨੇ ਕਿਹਾ ਕਿ ਉਹ ਇਸ ਸਬੰਧੀ ਦੇਸ਼ ਦੇ ਅਟਾਰਨੀ ਜਨਰਲ ਦੀ ਰਾਏ ਲੈਣਗੇ। ਇਸ ਤੋਂ ਬਾਅਦ ਹੀ ਉਹ ਪਾਸ ਹੋਏ ਬਿੱਲਾਂ ‘ਤੇ ਕੋਈ ਫੈਸਲਾ ਲੈਣਗੇ।ਦੱਸਣਯੋਗ ਹੈ ਕਿ ਸੀਐਮ ਭਗਵੰਤ ਮਾਨ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਸਿੱਖ ਗੁਰਦੁਆਰਾ ਐਕਟ 1925 ‘ਚ ਸੋਧ ਐਕਟ ਨੂੰ ਮਨਜ਼ੂਰੀ ਦੇਣ ਦੀ ਮੰਗ ਕੀਤੀ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.