ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਦੇ ਪੰਜਾਬ ਰੋਡਵੇਜ਼ ਵਿੱਚ ਰਲੇਵੇਂ ਨੂੰ ਦਿੱਤੀ ਮਨਜ਼ੂਰੀ: ਹਰਪਾਲ ਸਿੰਘ ਚੀਮਾ
ਸਾਲ 2023-24 ਦੌਰਾਨ ਇਸ ਲਈ ਲੋੜੀਂਦੇ 73 ਕਰੋੜ ਰੁਪਏ ਦੇ ਬਜਟ ਨੂੰ ਵੀ ਦਿੱਤੀ ਮਨਜ਼ੂਰੀ
ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਰਲੇਵੇਂ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਸ ਵਿੱਤੀ ਵਰ੍ਹੇ ਦੌਰਾਨ ਇਸ ਫੈਸਲੇ ਕਾਰਨ ਆਉਣ ਵਾਲੇ 73 ਕਰੋੜ ਰੁਪਏ ਦੇ ਖਰਚੇ ਨੂੰ ਪੂਰਾ ਕਰਨ ਲਈ ਬਜਟ ਨੂੰ ਵੀ ਮਨਜ਼ੂਰ ਕੀਤਾ ਗਿਆ ਹੈ।
‘ਸਾਡੀ ਮੰਨ ਲੈਂਦੇ ਤਾਂ ਬਚ ਜਾਂਦਾ Punjab’ Haryana ਦੇ CM Khattar ਦਾ ਵੱਡਾ ਬਿਆਨ | D5 Channel Punjabi
ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਿਆ ਗਿਆ ਹੈ, ਜੋ ਪੰਜਾਬ ਰੋਡਵੇਜ਼ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਦੇ ਫਲੀਟ ਵਿੱਚ ਸਿਰਫ਼ 115 ਬੱਸਾਂ ਰਹਿ ਗਈਆਂ ਸਨ ਅਤੇ ਇਸ ਰਲੇਵੇਂ ਨਾਲ ਇਹ ਗਿਣਤੀ 486 ਹੋ ਜਾਵੇਗੀ।
Ik Meri vi Suno: Akali Dal ‘ਚ ਲੱਗੀ ਅਸਤੀਫ਼ਿਆਂ ਦੀ ਝੜੀ, Badal ਨੇ ਮੰਗੀ ਲੋਕਾਂ ਤੋਂ ਮਦਦ | D5 Channel Punjabi
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਰੋਡਵੇਜ਼ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦੀ ਤਜਵੀਜ਼ ਵਿੱਚ ਸ਼ਾਮਲ ਅਨੁਮਾਨਾਂ ਅਨੁਸਾਰ ਪੂਰੇ ਵਿੱਤੀ ਸਾਲ 2023-24 ਲਈ ਪੰਜਾਬ ਰੋਡਵੇਜ਼ ਵੱਲੋਂ ਇਨ੍ਹਾਂ 371 ਬੱਸਾਂ ਨੂੰ ਚਲਾਉਣ ‘ਤੇ 138.70 ਕਰੋੜ ਰੁਪਏ ਦੀ ਆਮਦਨ ਦੇ ਨਾਲ 109.61 ਕਰੋੜ ਰੁਪਏ ਦਾ ਅਨੁਮਾਨਤ ਖਰਚਾ ਹੋਣ ਦੀ ਸੰਭਾਵਨਾ ਸੀ। ਉਨ੍ਹਾਂ ਕਿਹਾ ਕਿ ਇਸ ਵਿੱਤੀ ਸਾਲ ਦੇ ਬਾਕੀ ਰਹਿੰਦੇ 8 ਮਹੀਨਿਆਂ ਦੇ ਸੰਸ਼ੋਧਿਤ ਅਨੁਮਾਨਾਂ ਅਨੁਸਾਰ, ਪੰਜਾਬ ਰੋਡਵੇਜ਼ ਨੂੰ 90 ਕਰੋੜ ਰੁਪਏ ਦੀ ਕਮਾਈ ਅਤੇ 73 ਕਰੋੜ ਰੁਪਏ ਦੇ ਖਰਚੇ ਕੱਢਣ ਉਪਰੰਤ 17 ਕਰੋੜ ਰੁਪਏ ਦਾ ਮੁਨਾਫਾ ਹੋਣ ਦੀ ਉਮੀਦ ਹੈ।
ਪੁਰਾਣੇ ਅਕਾਲੀਆਂ ਨੇ ਦੇ ਦਿੱਤਾ ਅਸਤੀਫ਼ਾ, ਪ੍ਰਧਾਨ ਨੇ ਪੁਵਾਤਾ ਪੁਵਾੜਾ! Badal ਨੂੰ ਪਈ ਬਿਪਤਾ! | D5 Channel Punjabi
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਸਾਰੇ ਵਿਭਾਗਾਂ ਨੂੰ ਜੋ ਕਦੇ ਸੂਬੇ ਦਾ ਮਾਣ ਸਨ, ਨੂੰ ਮੁੜ ਮਜ਼ਬੂਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਇਸ ਸਬੰਧੀ ਰਣਨੀਤੀ ਉਲੀਕਣ ਲਈ ਅਜਿਹੇ ਪ੍ਰਮੁੱਖ ਵਿਭਾਗਾਂ ਨਾਲ ਲਗਾਤਾਰ ਮੀਟਿੰਗਾਂ ਕਰ ਰਿਹਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.