ਹਰਜੋਤ ਸਿੰਘ ਬੈਂਸ ਵੱਲੋਂ ਮੀਂਹ ਅਤੇ ਹੜ੍ਹਾਂ ਦੀ ਮਾਰ ਝੱਲ ਰਹੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰੀ
ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੀਂਹ ਅਤੇ ਹੜ੍ਹਾਂ ਦੇ ਪਾਣੀ ਦੀ ਮਾਰ ਝੱਲ ਰਹੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਹ ਰਾਸ਼ੀ ਪ੍ਰਤੀ ਸਕੂਲ 5 ਹਜ਼ਾਰ ਰੁਪਏ ਤੋਂ ਲੈ ਕੇ 30 ਹਜ਼ਾਰ ਰੁਪਏ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਦੇ ਪ੍ਰਾਇਮਰੀ ਸਕੂਲਾਂ ਵਾਸਤੇ 20 ਕਰੋੜ ਰੁਪਏ ਅਤੇ ਸੈਕੰਡਰੀ ਸਕੂਲਾਂ ਲਈ 7.77 ਕਰੋੜ ਰੁਪਏ ਪ੍ਰਵਾਨ ਕੀਤੇ ਗਏ ਹਨ। ਇਸ ਰਾਸ਼ੀ ਨਾਲ ਸਕੂਲ ਮੁਖੀ ਅਤੇ ਪ੍ਰਬੰਧਕ ਕਮੇਟੀਆਂ ਸਕੂਲਾਂ ਦੀ ਮੁਰੰਮਤ, ਸਾਫ਼-ਸਫ਼ਾਈ, ਰੰਗ-ਰੋਗਨ ਅਤੇ ਹੋਰ ਫੁਟਕਲ ਕੰਮ ਕਰਵਾਉਣਗੀਆਂ।
Ik Meri vi Suno: Akali Dal ‘ਚ ਲੱਗੀ ਅਸਤੀਫ਼ਿਆਂ ਦੀ ਝੜੀ, Badal ਨੇ ਮੰਗੀ ਲੋਕਾਂ ਤੋਂ ਮਦਦ | D5 Channel Punjabi
ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਦਾ ਹੜ੍ਹਾਂ ਅਤੇ ਮੀਂਹਾਂ ਕਾਰਨ ਹੋਏ ਨੁਕਸਾਨ ਸਬੰਧੀ ਇੱਕ ਵਿਸ਼ੇਸ਼ ਸਰਵੇ ਬਹੁਤ ਜਲਦ ਕਰਵਾਇਆ ਜਾ ਰਿਹਾ ਹੈ ਤਾਂ ਜੋ ਜ਼ਰੂਰਤ ਅਨੁਸਾਰ ਮੀਂਹ ਅਤੇ ਹੜ੍ਹਾਂ ਨਾਲ ਪ੍ਰਭਾਵਿਤ ਸਕੂਲਾਂ ਨੂੰ ਯੋਗ ਮੁਰੰਮਤ ਲਈ ਪੈਸਾ ਜਾਰੀ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਸੁਪਨਿਆਂ ਦੇ ਰੰਗਲੇ ਪੰਜਾਬ ਦੀ ਮੁੜ ਸਿਰਜਨਾ ਲਈ ਵਚਨਬੱਧ ਹਾਂ ਅਤੇ ਸਾਰੇ ਰਲ-ਮਿਲ ਕੇ ਇਸ ਮਿਸ਼ਨ ਦੀ ਪ੍ਰਾਪਤੀ ਲਈ ਲਗਾਤਾਰ ਯਤਨਸ਼ੀਲ ਹਾਂ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.