NationalTop News

ਛੜਿਆਂ ਤੇ ਵਿਧਵਾ ਨੂੰ ਪੈਨਸ਼ਨ ਦੇਂਣ ਵਾਲਾ ਹਰਿਆਣਾ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅਣਵਿਆਹੇ ਲੋਕਾਂ ਨੂੰ ਹਰ ਮਹੀਨੇ ਪੈਨਸ਼ਨ ਦੇਣ ਦਾ ਐਲਾਨ ਕੀਤਾ ਹੈ। ਸਰਕਾਰ ਇਸ ਪੈਨਸ਼ਨ ਤਹਿਤ 2750 ਰੁਪਏ ਦੇਣ ਜਾ ਰਹੀ ਹੈ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਸ਼ਰਤ ਦੇ ਨਾਲ ਪੈਨਸ਼ਨ ਦੇਵੇਗੀ।ਸਰਕਾਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਪੈਨਸ਼ਨ ਲੈਣ ਤੋਂ ਬਾਅਦ ਜੇਕਰ ਕੋਈ ਬੈਚਲਰ ਜਾਂ ਵਿਧਵਾ ਵਿਅਕਤੀ ਬਿਨਾਂ ਦੱਸੇ ਵਿਆਹ ਕਰਦਾ ਹੈ ਅਤੇ ਚੁੱਪ-ਚੁਪੀਤੇ ਪੈਨਸ਼ਨ ਲੈਂਦਾ ਰਿਹਾ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਅਜਿਹੇ ਵਿਅਕਤੀਆਂ ਤੋਂ ਪੈਨਸ਼ਨ ਦੀ ਰਾਸ਼ੀ 12 ਫੀਸਦੀ ਵਿਆਜ ਸਮੇਤ ਵਸੂਲ ਕਰੇਗੀ।ਸਰਕਾਰ ਦੇ ਨੋਟੀਫਿਕੇਸ਼ਨ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਤਲਾਕਸ਼ੁਦਾ ਅਤੇ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਵਿਅਕਤੀ ਨੂੰ ਪੈਨਸ਼ਨ ਨਹੀਂ ਦਿੱਤੀ ਜਾਵੇਗੀ। ਜੇਕਰ ਕੋਈ ਵਿਅਕਤੀ ਪਹਿਲਾਂ ਹੀ ਪੈਨਸ਼ਨ ਲੈ ਰਿਹਾ ਹੈ ਤਾਂ ਉਸ ਨੂੰ ਵੀ ਇਸ ਸਕੀਮ ਦਾ ਲਾਭ ਨਹੀਂ ਦਿੱਤਾ ਜਾਵੇਗਾ। ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਪੈਨਸ਼ਨ ਸਕੀਮ ਵਿੱਚ ਪੂਰੀ ਪਾਰਦਰਸ਼ਤਾ ਰੱਖਣ ਲਈ ਇਹ ਠੋਸ ਨਿਯਮ ਬਣਾਏ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button