ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ 31 ਮਈ 2022 ਨੂੰ ਸਤੇਂਦਰ ਜੈਨ (Satyendar Jain) ਨੂੰ ਗ੍ਰਿਫਤਾਰ ਕੀਤਾ ਸੀ।ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸਤੇਂਦਰ ਜੈਨ ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ ਅੱਜ (24 ਜੁਲਾਈ) ਨੂੰ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਜੈਨ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ।
ਇਹ ਵੀ ਪੜ੍ਹੋ: Case of Beating Tribal Women in West Bengal: ਆਦਿਵਾਸੀ ਔਰਤਾਂ ਨਾਲ ਕੁੱਟਮਾਰ ਮਾਮਲੇ ‘ਚ ਪੁਲਿਸ ਨੇ ਕੀਤੀਆਂ ਗ੍ਰਿਫ਼ਤਾਰੀਆਂ
ਇਸ ਮਾਮਲੇ ਦੀ ਪਿਛਲੀ ਸੁਣਵਾਈ 10 ਜੁਲਾਈ ਨੂੰ ਹੋਈ ਸੀ, ਜਿਸ ਵਿੱਚ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ 24 ਜੁਲਾਈ ਤੱਕ ਵਧਾ ਦਿੱਤੀ ਸੀ। ਜੈਨ ਦੇ ਵਕੀਲ ਏਐਮ ਸਿੰਘਵੀ ਨੇ ਅਦਾਲਤ ਨੂੰ ਦੱਸਿਆ ਕਿ ਤਿੰਨ ਹਸਪਤਾਲਾਂ ਨੇ ਜੈਨ ਨੂੰ ਸਰਜਰੀ ਕਰਵਾਉਣ ਦੀ ਸਲਾਹ ਦਿੱਤੀ ਹੈ, ਇਸ ਲਈ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਜਾਵੇ।ਇਸ ਦੌਰਾਨ 21 ਜੁਲਾਈ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਜੈਨ ਦੀ ਰੀੜ੍ਹ ਦੀ ਹੱਡੀ ਦਾ ਆਪਰੇਸ਼ਨ ਹੋਇਆ। ਇਹ ਜਾਣਕਾਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਜੈਨ ਦੀ ਚੰਗੀ ਸਿਹਤ ਲਈ ਅਰਦਾਸ ਕੀਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.