ਮਾਨ ਸਰਕਾਰ ਨੇ ਕੇਂਦਰ ਦੀ ਯੋਜਨਾ ਦੀ ਵਾਹਵਾਹੀਂ ਖੱਟੀ , ਵਿਕਾਸ ਦੇ ਨਾਮ ਤੇ ਕਰੋੜਾਂ ਰੁਪਏ ਦੇ ਇਸ਼ਤਿਹਾਰ ਦੇ ਕੇ ਲੋਕਾਂ ਨੂੰ ਕੀਤਾ ਗੁੰਮਰਾਹ-ਜਸਟਿਸ ਨਿਰਮਲ ਸਿੰਘ
ਚੰਡੀਗੜ੍ਹ, 3 ਅਗਸਤ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾ ਮੁਕਤ) ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਫੌਕੀ ਵਾਹਵਾਹੀ ਲੈਣ ਲਈ ਕਿਸੇ ਵੀ ਹੇਠਲੇ ਪੱਧਰ `ਤੇ ਜਾ ਸਕਦੀ ਹੈ। ਉਨ੍ਹਾਂ ਕਿਹਾ ਬੀਤੇ ਦਿਨੀ ਲੁਧਿਆਣਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰਧਾਨ ਮੰਤਰੀ ਯੋਜਨਾ ਅਧੀਨ ਘਰਾਂ ਦੀ ਉਸਾਰੀ ਲਈ ਯੋਗ ਲਾਭਪਾਤਰੀਆਂ ਨੂੰ 101 ਕਰੋੜ ਰੁਪਏ ਦੇ ਚੈਕ ਵੰਡੇ ਅਤੇ ਇਸ ਦਾ ਸਾਰਾ ਕ੍ਰੈਡਿਟ ਖ਼ੁਦ ਲੈ ਲਿਆ ਜਦਕਿ ਇਹ ਯੋਜਨਾ ਕੇਂਦਰ ਸਰਕਾਰ ਦੀ ਹੈ।
ਗੈਂਗਸਟਰ ਦੇ ਭਰਾ ਨੂੰ ਕੀਤਾ ਅਗਵਾ, ਮੌਕੇ ‘ਤੇ ਪਹੁੰਚੇ ਦੋਸਤ, ਦੇਖੋ ਫੇਰ ਅੱਗੇ ਕੀ ਹੋਇਆ | D5 Channel Punjabi
ਇਸ ਯੋਜਨਾ ਤਹਿਤ ਰਕਮ ਦਾ ਵੱਡਾ ਹਿੱਸਾ ਕੇਂਦਰ ਸਰਕਾਰ ਵੱਲੋਂ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਆਰਥਕ ਕਮਜ਼ੋਰ ਅਤੇ ਪਛੜੇ ਵਰਗ ਦੇ ਲੋਕਾਂ ਨੂੰ ਘਰ ਦੀ ਉਸਾਰੀ ਲਈ ਆਰਥਕ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ। ਪ੍ਰੰਤੂ ਲੁਧਿਆਣਾ ਵਿਚ ਹੋਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵਾਰ ਵੀ ਇਸ ਯੋਜਨਾ ਦੇ ਲਈ ਕੇਂਦਰ ਸਰਕਾਰ ਦਾ ਧੰਨਵਾਦ ਨਹੀ ਕੀਤਾ ਅਤੇ ਉਲਟਾ ਸਾਰਾ ਕ੍ਰੈਡਿਟ ਆਪਣੀ ਸਰਕਾਰ ਨੂੰ ਦਿੱਤਾ। ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸੋੜੀ ਰਾਜਨੀਤੀ ਕਰ ਰਹੀ ਹੈ।
ਦੁਨੀਆ ਭਰ ਦੇ ਸਿੱਖਾਂ ਨਾਲ ਜੁੜੀ ਵੱਡੀ ਖ਼ਬਰ | NIA Raids Khalsa Aid | Raja Warring | D5 Channel Punjabi
ਉਨ੍ਹਾਂ ਅੱਗੇ ਕਿਹਾ ਕਿ ਜਦੋਂ ਦੀ ਇਹ ਸਰਕਾਰ ਆਈ ਹੈ ਸਰਕਾਰ ਵਿਕਾਸ ਦੇ ਨਾਂਅ `ਤੇ ਸਿਰਫ਼ ਤੇ ਸਿਰਫ ਮਸ਼ਹੂਰੀਆਂ ਅਤੇ ਇਸ਼ਤਿਹਾਰਬਾਜ਼ੀ ਵਿਚ ਹੀ ਕੰਮ ਕਰਨ `ਤੇ ਯਕੀਨ ਰੱਖਦੀ ਹੈ ਜਦਕਿ ਜ਼ਮੀਨੀ ਪੱਧਰ `ਤੇ ਲੋਕਾਂ ਦੀ ਭਲਾਈ ਲਈ ਕੋਈ ਕੰਮ ਨਹੀ ਕੀਤਾ ਜਾ ਰਿਹਾ ਹੈ। ਜਸਟਿਸ ਨਿਰਮਲ ਸਿੰਘ ਨੇ ਪੰਜਾਬ ਸਰਕਾਰ ਨੂੰ ਲਾਭਪਾਤਰੀਆਂ ਦੀ ਸੂਚੀ ਜਨਤਕ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਜ਼ਿਆਦਾਤਾਰ ਪਰਵਾਸੀਆਂ ਨੂੰ ਘਰ ਦਿੱਤੇ ਗਏ ਹਨ ਜਦਕਿ ਪੰਜਾਬ ਦੇ ਅਸਲ ਵਸਨੀਕਾਂ ਕੋਲੇ ਅਜੇ ਵੀ ਘਰ ਨਹੀਂ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੂੰ ਸੂਬੇ ਦੀ ਭੋਲੀ-ਭਾਲੀ ਜਨਤਾ ਨੂੰ ਗੁੰਮਰਾਹ ਕਰਨਾ ਬੰਦ ਕਰਨਾ ਚਾਹੀਦਾ ਹੈ ਅਤੇ ਜਿਸ ਉਮੀਦ ਨਾਲ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੱਡੀ ਜਿੱਤ ਨਾਲ ਜਿਤਾਇਆ ਹੈ ਉਨ੍ਹਾਂ ਉਮੀਦਾਂ `ਤੇ ਖਰਾ ਉਤਰਨਾ ਚਾਹੀਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.