ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਓਲੰਪਿਕ ਤਮਗਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਪੂਨੀਆ ਨੂੰ ਮੁਲਜ਼ਮ ਵਜੋਂ 6 ਸਤੰਬਰ ਨੂੰ ਤਲਬ ਕੀਤਾ ਹੈ। ਕੁਸ਼ਤੀ ਕੋਚ ਨਰੇਸ਼ ਦਹੀਆ ਨੇ ਬਜਰੰਗ ਪੂਨੀਆ ਖਿਲਾਫ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ, ਜਿਸ ‘ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਬਜਰੰਗ ਨੂੰ ਤਲਬ ਕੀਤਾ ਹੈ।
ਸ਼ਿਕਾਇਤਕਰਤਾ ਨਰੇਸ਼ ਦਹੀਆ ਨੇ ਅਪਰਾਧਿਕ ਮਾਣਹਾਨੀ ਦੀ ਸ਼ਿਕਾਇਤ ‘ਚ ਕਿਹਾ ਹੈ ਕਿ 10 ਮਈ ਨੂੰ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ ਬਜਰੰਗ ਪੂਨੀਆ ਨੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ। ਪਹਿਲਵਾਨਾਂ ਨੇ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਅਤੇ ਕਈ ਕੋਚਾਂ ‘ਤੇ ਵੀ ਗੰਭੀਰ ਦੋਸ਼ ਲਗਾਏ ਸਨ। ਉਸ ਨੇ ਕਿਹਾ ਸੀ ਕਿ ਬ੍ਰਿਜ ਭੂਸ਼ਣ ਅਤੇ ਕਈ ਕੋਚ ਮਹਿਲਾ ਖਿਡਾਰੀਆਂ ਅਤੇ ਮਹਿਲਾ ਕੋਚਾਂ ਦਾ ਜਿਨਸੀ ਸ਼ੋਸ਼ਣ ਕਰਦੇ ਹਨ। ਹਾਲਾਂਕਿ ਪਹਿਲਵਾਨਾਂ ਨੇ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਗੱਲਬਾਤ ਤੋਂ ਬਾਅਦ ਹੜਤਾਲ ਖਤਮ ਕਰ ਦਿੱਤੀ। ਕਈ ਮਹੀਨਿਆਂ ਦੇ ਇੰਤਜ਼ਾਰ ਤੋਂ ਬਾਅਦ ਵੀ ਜਦੋਂ ਕੁਸ਼ਤੀ ਸੰਘ ਦੇ ਪ੍ਰਧਾਨ ਖਿਲਾਫ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਪਹਿਲਵਾਨ ਅਪ੍ਰੈਲ ਮਹੀਨੇ ਤੋਂ ਮੁੜ ਧਰਨੇ ‘ਤੇ ਬੈਠ ਗਏ ਅਤੇ ਇਕ ਮਹੀਨੇ ਤੋਂ ਵੱਧ ਸਮਾਂ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨੇ ‘ਤੇ ਰਹੇ। ਇਸ ਦੌਰਾਨ ਬਜਰੰਗ ਨੇ ਅਜਿਹਾ ਬਿਆਨ ਦਿੱਤਾ ਸੀ, ਜਿਸ ਦੇ ਆਧਾਰ ‘ਤੇ ਨਰੇਸ਼ ਦਹੀਆ ਨੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.