ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਬਹਿਬਲ ਕਲਾਂ ਗੋਲੀਕਾਂਡ ਦੇ ਪੀੜਤ ਅਤੇ ਇਨਸਾਫ਼ ਮੋਰਚੇ ਦੀ ਅਗਵਾਈ ਕਰ ਰਹੇ ਸੁਖਰਾਜ ਸਿੰਘ ਨੇ ਫਰੀਦਕੋਟ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਦੋਸ਼ ਲਾਇਆ ਹੈ ਕਿ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਜਾਂਚ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੂੰ ਇਸ ਅਹਿਮ ਮੁੱਦੇ ਵਿੱਚ ਦਖਲ ਦੇ ਕੇ ਇਨਸਾਫ਼ ਦਿਵਾਉਣ ਦੀ ਅਪੀਲ ਕੀਤੀ ਹੈ
।ਸੁਖਰਾਜ ਸਿੰਘ ਅਤੇ ਉਨ੍ਹਾਂ ਦੇ ਵਕੀਲ ਹਰਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਲਈ ਐਸਆਈਟੀ ਬਣਾਈ ਗਈ ਸੀ, ਜਿਸ ਦੀ ਅਗਵਾਈ ਤਤਕਾਲੀ ਆਈਜੀ ਅਤੇ ਵਰਤਮਾਨ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਕਰ ਰਹੇ।
ਦੋਸ਼ ਲਾਇਆ ਕੇ ਮਾਮਲੇ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ। ਗਵਾਹਾਂ ਦੇ ਬਿਆਨਾਂ ਨੂੰ ਵੀ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ। ਇਨ੍ਹਾਂ ਬਿਆਨਾਂ ਨੂੰ ਮੁੜ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ।ਸੁਖਰਾਜ ਸਿੰਘ ਨੇ ਕਿਹਾ ਕਿ ਉਹ ਇਸ ਮਾਮਲੇ ਸਬੰਧੀ ਅਦਾਲਤ ਵਿੱਚ ਹੋਣ ਦੇ ਬਾਵਜੂਦ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਮਾਮਲੇ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਕਰ ਰਹੇ ਹਨ। 4 ਮਾਰਚ ਨੂੰ ਸੂਬਾ ਸਰਕਾਰ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਨਸਾਫ਼ ਮੋਰਚਾ ਨਾਲ ਵਾਅਦਾ ਕੀਤਾ ਸੀ ਕਿ ਉਹ ਇਸ ਮਾਮਲੇ ਨੂੰ ਜਲਦੀ ਨਿਪਟਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਕਿਹਾ ਸੀ ਕਿ 31 ਮਾਰਚ ਤੱਕ ਚਲਾਨ ਪੇਸ਼ ਕਰ ਦਿੱਤਾ ਜਾਵੇਗਾ, ਜੋ ਕਿ ਹੁਣ ਤੱਕ ਪੇਸ਼ ਨਹੀਂ ਹੋਇਆ।
ਸੁਖਰਾਜ ਅਨੁਸਾਰ ਹੁਣ ਮੰਤਰੀ ਕਾਲ ਵੀ ਰਿਸੀਵ ਨਹੀਂ ਕਰ ਰਹੇ। ਅਜਿਹੀ ਸਥਿਤੀ ਵਿੱਚ ਸੂਬਾ ਸਰਕਾਰ ਟਾਲ ਮਟੋਲ ਕਰ ਰਹੀ ਹੈ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਬਹੁਤ ਮਾੜੀ ਗੱਲ ਹੈ ਕਿ ਜਲਦ ਹੀ ਚਲਾਨ ਪੇਸ਼ ਕਰਕੇ ਇਨਸਾਫ਼ ਦੇਣ ਦਾ ਵਾਅਦਾ ਕਰਨ ਵਾਲੀ ਸਰਕਾਰ ਹੁਣ ਤੱਕ ਚਲਾਨ ਪੇਸ਼ ਨਹੀਂ ਕਰ ਸਕੀ। ਅਸੀਂ ਕੇਂਦਰ ਸਰਕਾਰ ਦੇ ਗ੍ਰਹਿ ਵਿਭਾਗ ਨੂੰ ਅਪੀਲ ਕਰਦੇ ਹਾਂ ਅਤੇ ਪੱਤਰ ਵੀ ਭੇਜਾਂਗੇ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਇਸ ਨਾਲ ਜੁੜੀਆਂ ਘਟਨਾਵਾਂ ਦਾ ਇਨਸਾਫ਼ ਕੀਤਾ ਜਾਵੇ।
ਹਰ ਕੋਈ ਹੈਰਾਨ ਹੈ ਕਿ ਬਹਿਬਲ ਕਲਾਂ ਗੋਲੀ ਕਾਂਡ ਵਿੱਚ 2 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਹੁਣ ਤੱਕ ਚਲਾਨ ਪੇਸ਼ ਨਾ ਹੋਣਾ ਨਿਸ਼ਚਿਤ ਤੌਰ ‘ਤੇ ਚਿੰਤਾ ਦਾ ਵਿਸ਼ਾ ਹੈ। ਜੇਕਰ ਸੂਬਾ ਸਰਕਾਰ ਦਾ ਰਵੱਈਆ ਇਸੇ ਤਰ੍ਹਾਂ ਰਿਹਾ ਤਾਂ ਉਹ ਪੰਜਾਬ ਦੀ ਸੰਗਤ ਨਾਲ ਸਲਾਹ ਕਰਕੇ ਅੰਦੋਲਨ ਦਾ ਵੱਡਾ ਪ੍ਰੋਗਰਾਮ ਉਲੀਕਣ ਲਈ ਮਜਬੂਰ ਹੋਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.