IndiaTop News

ਮਿਜ਼ੋਰਮ ‘ਚ ਇੱਕ ਨਿਰਮਾਣ ਅਧੀਨ ਰੇਲਵੇ ਪੁਲ ਦੇ ਡਿੱਗਣ ਕਾਰਨ 17 ਲੋਕਾਂ ਦੀ ਮੌਤ

ਮਿਜ਼ੋਰਮ ਦੇ ਆਈਜ਼ੌਲ ਵਿੱਚ ਇੱਕ ਨਿਰਮਾਣ ਅਧੀਨ ਰੇਲਵੇ ਪੁਲ ਦੇ ਡਿੱਗਣ ਕਾਰਨ 17 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸਾਰੰਗ ਇਲਾਕੇ ਦੇ ਕੋਲ ਵਾਪਰੀ। ਪੁਲਸ ਮੁਤਾਬਕ ਘਟਨਾ ਸਮੇਂ ਇਲਾਕੇ ‘ਚ 35-40 ਲੋਕ ਮੌਜੂਦ ਸਨ। ਇਨ੍ਹਾਂ ਸਾਰੇ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ। ਫਿਲਹਾਲ NDRF, ਰਾਜ ਸਰਕਾਰ ਅਤੇ ਰੇਲਵੇ ਅਧਿਕਾਰੀਆਂ ਦੀਆਂ ਟੀਮਾਂ ਬਚਾਅ ਕਾਰਜ ਚਲਾ ਰਹੀਆਂ ਹਨ।

ਮਲਬੇ ‘ਚੋਂ ਹੁਣ ਤੱਕ 9 ਲੋਕਾਂ ਨੂੰ ਬਾਹਰ ਕੱਢਿਆ ਜਾ ਚੁੱਕਾ ਹੈ। ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।ਇਹ ਘਟਨਾ ਐਜੌਲ ਤੋਂ 21 ਕਿਲੋਮੀਟਰ ਦੂਰ ਸਵੇਰੇ 10 ਵਜੇ ਦੇ ਕਰੀਬ ਵਾਪਰੀ। ਹੁਣ ਤੱਕ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਕੱਢ ਲਈਆਂ ਗਈਆਂ ਹਨ। ਇਸ ਦੇ ਨਾਲ ਹੀ ਕੁਝ ਹੋਰ ਲੋਕਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰੇਲਵੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਪੁਲ ਦੇ ਨਿਰਮਾਣ ਦੀ ਪ੍ਰਕਿਰਿਆ ਨੂੰ ਆਈਆਈਟੀ ਮਾਹਿਰਾਂ ਨੇ ਮਨਜ਼ੂਰੀ ਦਿੱਤੀ ਸੀ। ਹਾਲਾਂਕਿ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button