SportsTop News

Neeraj Chopra ਨੇ ਵਿਸ਼ਵ ਚੈਂਪੀਅਨਸ਼ਿਪ ‘ਚ ਜਿੱਤਿਆ ਸੋਨ ਤਮਗਾ

Neeraj Chopra ਨੇ ਵਿਸ਼ਵ ਚੈਂਪੀਅਨਸ਼ਿਪ ਫਾਈਨਲ ‘ਚ 88.17 ਮੀਟਰ ਦੀ ਆਪਣੀ ਸਰਵੋਤਮ ਕੋਸ਼ਿਸ਼ ਨਾਲ ਸੁਨਹਿਰੀ ਸਫਲਤਾ ਹਾਸਲ ਕੀਤੀ। ਭਾਰਤੀ ਜੈਵਲਿਨ ਥਰੋਅਰ ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਐਤਵਾਰ ਦੇਰ ਰਾਤ ਇਤਿਹਾਸ ਰਚ ਦਿੱਤਾ ਹੈ। ਟੂਰਨਾਮੈਂਟ ਦੇ ਫਾਈਨਲ ਵਿੱਚ ਉਸ ਨੇ 88.17 ਮੀਟਰ ਦੀ ਆਪਣੀ ਸਰਵੋਤਮ ਕੋਸ਼ਿਸ਼ ਨਾਲ ਸੋਨ ਤਮਗਾ ਜਿੱਤਿਆ। ਇਹ ਚੈਂਪੀਅਨਸ਼ਿਪ 19 ਅਗਸਤ ਤੋਂ 27 ਅਗਸਤ ਤੱਕ ਹੰਗਰੀ ਦੇ ਬੁਡਾਪੇਸਟ ਵਿੱਚ ਖੇਡੀ ਗਈ। 25 ਸਾਲਾ ਨੀਰਜ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤਣ ਵਾਲਾ ਪਹਿਲਾ ਭਾਰਤੀ ਅਥਲੀਟ ਬਣ ਗਿਆ।

ਸਿੱਖੀ ਕਕਾਰ ਦੀ ਹੋਈ ਬੇਅਦਬੀ, ਬੀਬੀ ਜਗੀਰ ਕੌਰ ਦਾ ਚੜਿਆ ਪਾਰਾ | D5 Channel Punjabi

ਉਸ ਨੇ ਪਿਛਲੇ ਸਾਲ ਯੂਜੀਨ ਵਿੱਚ ਵਿਸ਼ਵ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਸੀ, ਜਿਸ ਨੂੰ ਉਸ ਨੇ ਇਸ ਵਾਰ ਸੋਨੇ ਵਿੱਚ ਬਦਲ ਦਿੱਤਾ।ਪਾਕਿਸਤਾਨ ਦੇ ਅਰਸ਼ਦ ਨਦੀਮ ਨੇ ਚਾਂਦੀ ਦਾ ਤਗ਼ਮਾ ਜਿੱਤਿਆ। ਉਸ ਨੇ 87.82 ਮੀਟਰ ਦੀ ਸਭ ਤੋਂ ਵਧੀਆ ਕੋਸ਼ਿਸ਼ ਕੀਤੀ। ਇਹ ਚੈਂਪੀਅਨਸ਼ਿਪ 1983 ਤੋਂ ਕਰਵਾਈ ਜਾ ਰਹੀ ਹੈ। ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਰਤ ਦਾ ਇਹ ਕੁੱਲ ਤੀਜਾ ਤਮਗਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button