ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ ’ਤੇ ਅੰਮ੍ਰਿਤਸਰ ਪੁਲਿਸ ਨੇ ‘ਯਾਰੀਆਂ 2’ ਫ਼ਿਲਮ ਦੇ ਅਦਾਕਾਰ ਡਾਇਰੈਕਟਰ ਅਤੇ ਪ੍ਰੋਡਿਊਸਰ ਖ਼ਿਲਾਫ਼ ਐਫ਼.ਆਈ.ਆਰ. ਦਰਜ ਕਰ ਲਈ ਹੈੈ। ਇਥੇ ਪੁਲਿਸ ਥਾਣਾ ਈ-ਡਵੀਜ਼ਨ ਵਿਚ ਆਈ.ਪੀ.ਸੀ. ਦੀ ਧਾਰਾ 295-ਏ ਤਹਿਤ ਦਰਜ ਕੀਤੀ ਗਈ ਇਸ ਐਫ਼.ਆਈ.ਆਰ. ਵਿਚ ਫ਼ਿਲਮ ਅਦਾਕਾਰ ਮੀਜ਼ਾਨ ਜ਼ਾਫ਼ਰੀ, ਡਾਇਰੈਕਟਰ ਵਿਨੈ ਸਪਰੂ, ਰਾਧਿਕਾ ਰਾਓ ਅਤੇ ਪ੍ਰੋਡਿਊਸਰ ਭੂਸ਼ਨ ਕੁਮਾਰ ਦੇ ਨਾਮ ਸ਼ਾਮਿਲ ਹਨ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ‘ਯਾਰੀਆਂ 2’ ਫ਼ਿਲਮ ਵਿਚ ਗੈਰ ਸਿੱਖ ਅਦਾਕਾਰ ਨੂੰ ਗਾਤਰਾ ਕਿਰਪਾਨ ਪਹਿਨਾ ਕੇ ਸਿੱਖ ਸਿਧਾਂਤ, ਮਰਯਾਦਾ ਅਤੇ ਰਹਿਣੀ ਦੇ ਕੀਤੇ ਨਿਰਾਦਰ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਕਾਰਵਾਈ ਮੰਗੀ ਸੀ। ਇਸ ’ਤੇ ਪੁਲਿਸ ਵਲੋਂ ਪਰਚਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਫ਼ਿਲਮ ਨਿਰਮਾਤਾਵਾਂ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਇਸ ਹਰਕਤ ਲਈ ਮੁਆਫ਼ੀ ਮੰਗੀ ਹੈ ਪਰੰਤੂ ਗੀਤ ਵਿਚੋਂ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੇ ਸੀਨ ਨੂੰ ਸਹੀ ਤਰੀਕੇ ਨਾਲ ਹਟਾਇਆ ਨਹੀਂ ਗਿਆ। ਗੀਤ ਯੂਟਿਊਬ ’ਤੇ ਅਜੇ ਵੀ ਮੌਜੂਦ ਹੈ, ਜਿਸ ਵਿਚੋਂ ਕੇਵਲ ਕਿਰਪਾਨ ਨੂੰ ਧੁੰਦਲਾ ਕੀਤਾ ਗਿਆ ਹੈ ਪਰੰਤੂ ਗਾਤਰਾ ਉਸੇ ਤਰ੍ਹਾਂ ਹੀ ਮੌਜੂਦ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.