ਕਰ ਚੋਰਾਂ ਵਿਰੁੱਧ ਸਖਤ ਮੁਹਿੰਮ ਸਦਕਾ ਸਿਪੂ ਨੇ ਅਗਸਤ ਮਹੀਨੇ ਦੌਰਾਨ 15.37 ਕਰੋੜ ਰੁਪਏ ਦੇ ਜੁਰਮਾਨੇ ਕੀਤੇ – ਹਰਪਾਲ ਸਿੰਘ ਚੀਮਾ
ਮਾਨ ਸਰਕਾਰ ਇਮਾਨਦਾਰ ਕਰਦਾਤਾਵਾਂ ਦੀ ਮਦਦ ਅਤੇ ਕਰ ਚੋਰਾਂ ਵਿਰੁੱਧ ਸਖ਼ਤ ਕਾਰਵਾਈ ਲਈ ਵਚਨਬੱਧ
’ਮੇਰਾ ਬਿਲ’ ਐਪ ਰਾਹੀਂ ਆਮ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਨਣ ਲਈ ਦਿੱਤਾ ਸੱਦਾ
22000 ਤੋਂ ਵੱਧ ਵਿਅਕਤੀਆਂ ਵੱਲੋਂ ਡਾਊਨਲੋਡ ਕੀਤੀ ਗਈ ‘ਮੇਰਾ ਬਿਲ’ ਐਪ
ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਕਰ ਵਿਭਾਗ ਦੀਆਂ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ (ਸਿਪੂ) ਦੇ ਮੋਬਾਈਲ ਵਿੰਗਾਂ ਵੱਲੋਂ ਅਗਸਤ ਮਹੀਨੇ ਦੌਰਾਨ ਰਾਜ ਭਰ ਵਿੱਚ ਕਰ ਚੋਰਾਂ ਵਿਰੁੱਧ ਚਲਾਈ ਗਈ ਮੁਹਿੰਮ ਸਦਕਾ 873 ਵਾਹਨਾਂ ਨੂੰ ਈ-ਵੇਅ ਬਿੱਲ ਅਤੇ ਹੋਰ ਲੋੜੀਂਦੇ ਦਸਤਾਵੇਜ਼ ਨਾ ਹੋਣ ਕਾਰਨ 15.37 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।
ਗੱਡੀ ਛੱਡ ਭੱਜ ਲਿਆ MLA, ਕਿਸਾਨਾਂ ਨੇ ਪਾ ਲਿਆ ਘੇਰਾ, ਪਵਾਤੀਆਂ ਭਾਜੜਾਂ | D5 Channel Punjabi | Tarn Taran MLA
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਿਪੂ ਵੱਲੋਂ ਅਗਸਤ ਮਹੀਨੇ ਦੌਰਾਨ ਕੁੱਲ 1052 ਵਾਹਨਾਂ ਅਤੇ ਜੁਲਾਈ ਮਹੀਨੇ ਦੇ ਬਕਾਇਆ 70 ਮਾਮਲਿਆਂ ਵਿੱਚ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਵਿੱਚੋਂ 873 ਮਾਮਲਿਆਂ ਵਿੱਚ ਕੁੱਲ ਕਰ ਚੋਰੀ ਬਾਰੇ ਫੈਸਲਾ ਲੈਂਦਿਆਂ 15,37,30,704 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਅਤੇ ਬਕਾਇਆ 249 ਮਾਮਲਿਆਂ ਵਿੱਚ 4.38 ਕਰੋੜ ਰੁਪਏ ਦਾ ਜੁਰਮਾਨਾ ਵਸੂਲੇ ਜਾਣ ਦੀ ਸੰਭਾਵਨਾ ਹੈ। ਸ. ਚੀਮਾ ਨੇ ਦੱਸਿਆ ਕਿ ਲਾਏ ਗਏ ਕੁੱਲ ਜੁਰਮਾਨੇ ਵਿੱਚੋਂ 14,90,94,501 ਰੁਪਏ ਦਾ ਜੁਰਮਾਨਾ ਵਸੂਲਿਆ ਜਾ ਚੁੱਕਾ ਹੈ ਅਤੇ ਬਕਾਇਆ ਜੁਰਮਾਨਾ ਵੀ ਜਲਦ ਹੀ ਵਸੂਲਿਆ ਜਾਵੇਗਾ।
SHO ਤੇ LADY Constable ਦਾ ਕਾਰਨਾਮਾ, ਮੁਨਸ਼ੀ ਵੀ ਰਲਿਆ ਨਾਲ! | D5 Channel Punjabi | Beas | Jalandhar News
ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸਿਪੂ ਟੀਮਾਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਸਿਪੂ ਸ਼ੰਭੂ ਵੱਲੋਂ ਸੱਭ ਤੋਂ ਵੱਧ 184 ਵਾਹਨਾਂ ਵਿਰੁੱਧ ਜਦ ਕਿ ਸਿਪੂ ਲੁਧਿਆਣਾ ਵੱਲੋਂ 172, ਸਿਪੂ ਪਟਿਆਲਾ ਵੱਲੋਂ 158 ਅਤੇ ਸਿਪੂ ਰੋਪੜ ਵੱਲੋਂ 134 ਵਾਹਨਾਂ ਵਿਰੁੱਧ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਕਰ ਚੋਰਾਂ ਵਿਰੁੱਧ ਜਾਰੀ ਇਸ ਮੁਹਿੰਮ ਤਹਿਤ ਸਿਪੂ ਸ਼ੰਭੂ ਨੇ ਸੱਭ ਤੋਂ ਵੱਧ 3.21 ਕਰੋੜ ਦੇ ਜੁਰਮਾਨਾ ਲਗਾਏ ਅਤੇ 3.18 ਕਰੋੜ ਰੁਪਏ ਦੇ ਜੁਰਮਾਨੇ ਵਸੂਲਣ ਵਿੱਚ ਸਭਲਤਾ ਹਾਸਿਲ ਕੀਤੀ। ਇਸੇ ਤਰ੍ਹਾਂ ਸਿਪੂ ਪਟਿਆਲਾ ਵੱਲੋਂ 2.80 ਕਰੋੜ ਰੁਪਏ ਦੇ ਲਾਏ ਗਏ ਜੁਰਮਾਨਿਆਂ ਵਿੱਚੋਂ 2.67 ਕਰੋੜ ਰੁਪਏ ਦੀ ਵਸੂਲੀ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਗਈ।
ਹੜਤਾਲ ‘ਤੇ ਗਏ 1500 ਮੁਲਾਜ਼ਮ Suspend, ESMA ਦੇ ਤਹਿਤ Government ਦੀ ਵੱਡੀ ਕਾਰਵਾਈ | D5 Channel Punjabi
ਸਿਪੂ ਦੀਆਂ ਟੀਮਾਂ ਵੱਲੋਂ ਚਲਾਈ ਗਈ ਇਸ ਮੁਹਿੰਮ ਦੀ ਕਾਮਯਾਬੀ ਲਈ ਉਨ੍ਹਾਂ ਨੂੰ ਵਧਾਈ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਆਪਣੇ ਪ੍ਰਦਰਸ਼ਨ ਵਿੱਚ ਹੋਰ ਸੁਧਾਰ ਲਿਆਉਣ ਲਈ ਪ੍ਰੇਰਿਆ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਭਾਗ ਨੂੰ ਹਰ ਤਰ੍ਹਾਂ ਦੀ ਆਧੁਨਿਕ ਤਕਨੀਕ ਅਤੇ ਸਾਧਨ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਇਮਾਨਦਾਰੀ ਕਰਦਾਤਾਵਾਂ ਦੀ ਹਰ ਸੰਭਵ ਸਹਾਇਤਾ ਕਰਨ ਦੇ ਨਾਲ-ਨਾਲ ਕਰ ਚੋਰਾਂ ਵਿਰੁੱਧ ਸ਼ਿਕੰਜਾ ਕੱਸਿਆ ਜਾ ਸਕੇ। ਇਹ ਖੁਲਾਸਾ ਕਰਦਿਆਂ ਕਿ ਹੁਣ ਤੱਕ 22000 ਵਿਅਕਤੀਆਂ ਵੱਲੋਂ ‘ਮੇਰਾ ਬਿਲ’ ਐਪ ਡਾਊਨਲੋਡ ਕੀਤੀ ਜਾ ਚੁੱਕੀ ਹੈ, ਵਿੱਤ ਮੰਤਰੀ ਨੇ ਸੂਬੇ ਦੇ ਆਮ ਲੋਕਾਂ ਨੂੰ ਵੀ ਇਸ ਮੋਬਾਈਲ ਐਪ ਰਾਹੀਂ ਸੂਬੇ ਨੂੰ ਵਿੱਤੀ ਪੱਖੋਂ ਮਜ਼ਬੂਤ ਬਣਾਉਣ ਦੀ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.