Press ReleasePunjabTop News

ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਪ੍ਰਤੀ ਕਾਰੋਬਾਰੀਆਂ ਨੇ ਹਾਂ-ਪੱਖੀ ਹੁੰਗਾਰਾ ਭਰਿਆ

ਉਦਯੋਗਿਕ ਖੇਤਰ ਵਾਸਤੇ ਸਾਜ਼ਗਾਰ ਮਾਹੌਲ ਸਿਰਜਣ ਲਈ ਸੂਬਾ ਸਰਕਾਰ ਦੀ ਕੀਤੀ ਸ਼ਲਾਘਾ

ਲੁਧਿਆਣਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਪ੍ਰਤੀ ਹਾਂ-ਪੱਖੀ ਹੁੰਗਾਰਾ ਭਰਦਿਆਂ ਅੱਜ ਲੁਧਿਆਣਾ ਦੇ ਉਦਯੋਗਿਕ ਆਗੂਆਂ ਨੇ ਸੂਬਾ ਸਰਕਾਰ ਦੇ ਉਦਯੋਗ ਪੱਖੀ ਫੈਸਲਿਆਂ ਦੀ ਸ਼ਲਾਘਾ ਕੀਤੀ। ‘ਸਰਕਾਰ-ਸਨਅਤਕਾਰ ਮਿਲਣੀ’ ਵਿੱਚ ਹਿੱਸਾ ਲੈਂਦਿਆਂ, ਓਸਵਾਲ ਗਰੁੱਪ ਦੇ ਮਾਲਕ ਕਮਲ ਓਸਵਾਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿੱਚ ਅਜਿਹੀ ਨਿਰਣਾਇਕ ਸਰਕਾਰ ਕਦੇ ਨਹੀਂ ਦੇਖੀ ਜਿਸਨੇ ਉਦਯੋਗ ਦੀਆਂ ਸ਼ਿਕਾਇਤਾਂ ਨੂੰ ਇੰਨੀ ਤੇਜ਼ੀ ਨਾਲ ਹੱਲ ਕੀਤਾ ਹੋਵੇ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਵਿੱਚ ਉਦਯੋਗ ਪੱਖੀ ਮਾਹੌਲ ਸਿਰਜ ਕੇ ਕ੍ਰਾਂਤੀਕਾਰੀ ਕਦਮ ਚੁੱਕ ਰਹੀ ਹੈ, ਜਿਸ ਦੇ ਨਤੀਜੇ ਜਲਦ ਹੀ ਜ਼ਮੀਨੀ ਪੱਧਰ ’ਤੇ ਵੀ ਨਜ਼ਰ ਆਉਣਗੇ। ਵਰਧਮਾਨ ਗਰੁੱਪ ਦੇ ਸਚਿਤ ਜੈਨ ਨੇ ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਲਏ ਗਏ ਫੈਸਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਸਰਕਾਰ ਨੂੰ ਫੋਕਲ ਪੁਆਇੰਟਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਵੀ ਅਪੀਲ ਕੀਤੀ। ਹੀਰੋ ਗਰੁੱਪ ਦੇ ਅਦਿੱਤਿਆ ਮੁੰਜਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਨਿਵੇਕਲੇ ਕਦਮ ਆਮ ਲੋਕਾਂ ਦੇ ਨਾਲ-ਨਾਲ ਸੂਬੇ ਦੇ ਸਨਅਤਕਾਰਾਂ ਦਾ ਭਰੋਸਾ ਵਧਾ ਰਹੇ ਹਨ।
ਪੰਚਾਇਤੀ ਚੋਣਾਂ ਦਾ ਐਲਾਨ, ਕਾਂਗਰਸ ਦਾ ਨਵਜੋਤ ਸਿੱਧੂ ਨੂੰ ਵੱਡਾ ਝਟਕਾ, CM ਮਾਨ ’ਤੇ ਖੜ੍ਹੇ ਹੋਏ ਵੱਡੇ ਸਵਾਲ
ਗੰਗਾ ਐਕਰੋਵੂਲਜ਼ ਲਿਮਟਿਡ ਦੇ ਮਾਲਕ ਅਮਿਤ ਥਾਪਰ ਨੇ ਇਨਵੈਸਟ ਪੰਜਾਬ ਪੋਰਟਲ ਰਾਹੀਂ ਸੂਬੇ ਵਿੱਚ ਉਦਯੋਗਾਂ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਵਾਸਤੇ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹੁਣ ਸਨਅਤਕਾਰਾਂ ਨੂੰ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਆਨਲਾਈਨ ਮਿਲ ਰਹੀਆਂ ਹਨ ਅਤੇ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਲੋੜ ਨਹੀਂ ਹੈ। ਲੁਧਿਆਣਾ ਦੇ ਸਨਅਤਕਾਰ ਇਕਬਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਤੋਂ ਨੋ ਕਲੀਅਰੈਂਸ ਸਰਟੀਫਿਕੇਟ (ਐਨ.ਓ.ਸੀ.) ਲੈਣ ਵਿੱਚ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਪੰਜਾਬ ਸਰਕਾਰ ਦੇ ਵਟਸਐਪ ਨੰਬਰ ‘ਤੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਇਕ ਦਿਨ ‘ਚ ਹੀ ਇਸ ਮਾਮਲੇ ਨੂੰ ਹੱਲ ਕਰ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਐਤਵਾਰ ਦੇ ਦਿਨ ਐਨ.ਓ.ਸੀ. ਜਾਰੀ ਕਰ ਦਿੱਤਾ ਗਿਆ।  ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗ ਪੱਖੀ ਮਾਹੌਲ ਅਤੇ ਬਦਲਾਅ ਸਾਫ਼ ਨਜ਼ਰ ਆ ਰਿਹਾ ਹੈ ਜਿਸ ਲਈ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਧੰਨਵਾਦੀ ਹਨ।
ਪ੍ਰੋਫ਼ੈਸਰ ਦੀ ਕੁੱਟਮਾਰ ਮਾਮਲੇ ’ਚ ਨਵਾਂ ਮੋੜ, ਕੁੜੀ ਦਾ ਪਰਿਵਾਰ ਆਇਆ ਸਾਹਮਣੇ | Punjabi University | D5 Channel
ਜੀਵਨ ਨਗਰ ਦੇ ਸਨਅਤਕਾਰ ਈਸ਼ਵਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੋਰਟਲ ਰਾਹੀਂ ਮੁੱਖ ਮੰਤਰੀ ਨੂੰ ਫੋਕਲ ਪੁਆਇੰਟ ਦੀਆਂ ਖਸਤਾਹਾਲ ਸੜਕਾਂ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਇਸ ਸਮੱਸਿਆ ਦਾ ਸਿਰਫ਼ 24 ਘੰਟਿਆਂ ਵਿੱਚ ਹੱਲ ਕੀਤਾ ਗਿਆ ਅਤੇ ਉਦਯੋਗਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ 63 ਕਰੋੜ ਰੁਪਏ ਦੀ ਲਾਗਤ ਨਾਲ ਸਮੁੱਚੇ ਖੇਤਰ ਵਿੱਚ ਨਵੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ। ਸਨਅਤਕਾਰ ਰੌਸ਼ਨ ਸਚਦੇਵਾ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿੱਚ ਸਨਅਤਾਂ ਨੂੰ ਜਾਣ ਵਾਲੀਆਂ ਸੜਕਾਂ ਦੀ ਹਾਲਤ ਖਸਤਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਨਵੈਸਟ ਪੰਜਾਬ ਪੋਰਟਲ ਰਾਹੀਂ ਸਰਕਾਰ ਨੂੰ ਸ਼ਿਕਾਇਤ ਭੇਜੀ ਸੀ ਅਤੇ ਇਸ ਦਾ ਤੁਰੰਤ ਨੋਟਿਸ ਲੈਂਦਿਆਂ ਸੂਬਾ ਸਰਕਾਰ ਨੇ 8.7 ਕਰੋੜ ਰੁਪਏ ਦੀ ਲਾਗਤ ਨਾਲ ਸਾਰੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਸਨਅਤਕਾਰ ਮਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿੱਚ ਫੈਕਟਰੀਆਂ ਦੇ ਉਪਰੋਂ ਲੰਘਦੀ 11 ਕੇਵੀ ਹਾਈ ਵੋਲਟੇਜ ਲਾਈਨ ਟੁੱਟ ਗਈ ਸੀ ਜਿਸ ਕਰਕੇ ਕੰਮ ਦਾ ਭਾਰੀ ਨੁਕਸਾਨ ਹੋ ਰਿਹਾ ਸੀ, ਪਰ ਇਨਵੈਸਟ ਪੰਜਾਬ ਪੋਰਟਲ ‘ਤੇ ਆਪਣੀ ਸਮੱਸਿਆ ਦੱਸਣ ਤੋਂ ਬਾਅਦ ਇਹ ਕੰਮ ਕੁਝ ਦਿਨਾਂ ‘ਚ ਹੀ ਹੋ ਗਿਆ, ਜਿਸ ਲਈ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧੰਨਵਾਦੀ ਹਨ|
ਘਰ ਬੈਠੇ ਪੁਰਾਣੇ ਰੋਗ ਦੂਰ, ਰੋਜ਼ਾਨਾ ਖਾਓ ਆਹ ਚੀਜ਼, ਹਫ਼ਤੇ ‘ਚ ਘਟੇਗਾ ਮੋਟਾਪਾ | Take Care | D5 Channel Punjabi
ਹਰੇ ਸਟੈਂਪ ਪੇਪਰ ਦੀ ਵਰਤੋਂ ਕਰਨ ਵਾਲੇ ਵਪਾਰੀ ਸੌਰਵ ਬਾਂਸਲ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਸਨਅਤੀ ਯੂਨਿਟ ਸਥਾਪਤ ਕਰਨ ਲਈ ਜ਼ਮੀਨ ਖਰੀਦੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਹਰੀ ਮੋਹਰ ਖਰੀਦੀ ਅਤੇ ਮਹਿਜ਼ 15 ਦਿਨਾਂ ਦੇ ਅੰਦਰ-ਅੰਦਰ ਉਨ੍ਹਾਂ ਨੂੰ ਜ਼ਮੀਨ ਸਬੰਧੀ ਸਾਰੀਆਂ ਲੋੜੀਂਦੀਆਂ ਮਨਜ਼ੂਰੀਆਂ ਮਿਲ ਗਈਆਂ। ਉਨ੍ਹਾਂ ਹੋਰ ਉਦਯੋਗਾਂ ਨੂੰ ਵੀ ਇਸ ਗ੍ਰੀਨ ਸਟੈਂਪ ਪੇਪਰ ਸਕੀਮ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਲੁਧਿਆਣਾ ਵਿੱਚ ਨਵੀਂ ਸਨਅਤੀ ਇਕਾਈ ਸਥਾਪਤ ਕਰਨ ਵਾਲੇ ਸਨਅਤਕਾਰ ਜਸਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਿਰਫ਼ ਦੋ ਹਫ਼ਤਿਆਂ ਵਿੱਚ ਹੀ ਆਪਣੇ ਨਵੇਂ ਯੂਨਿਟ ਲਈ ਸਬੰਧਤ ਵਿਭਾਗਾਂ ਤੋਂ ਮਨਜ਼ੂਰੀ ਮਿਲ ਗਈ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਮੁੱਖ ਮੰਤਰੀ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੀ ਨੀਅਤ ਇਮਾਨਦਾਰ ਅਤੇ ਹਾਂ-ਪੱਖੀ ਹੈ ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰਸ਼ੰਸ਼ਾ ਦੇ ਹੱਕਦਾਰ ਹਨ। ਲੀਪ ਇੰਡੀਆ ਫੂਡ ਲੌਜਿਸਟਿਕਸ ਦੇ ਮਾਲਕ ਵਿਕਾਸ ਜਾਵੇਰੀ ਨੇ ਕਿਹਾ ਕਿ ਉਨ੍ਹਾਂ ਨੇ ਲੁਧਿਆਣਾ ਵਿੱਚ ਆਪਣੇ ਵੇਅਰਹਾਊਸ ਕਾਰੋਬਾਰ ਲਈ ਕੰਮਕਾਜ ਬਾਰੇ ਸਹਿਮਤੀ ਲਈ ਔਨਲਾਈਨ ਅਪਲਾਈ ਕੀਤਾ ਸੀ ਅਤੇ ਉਨ੍ਹਾਂ ਨੂੰ ਇਸ ਗੱਲ ‘ਤੇ ਬੇਹੱਦ ਤਸੱਲੀ ਹੋਈ ਕਿ ਉਨ੍ਹਾਂ ਨੂੰ ਸਿਰਫ਼ 10 ਦਿਨਾਂ ਵਿੱਚ ਸਾਰੀਆਂ ਪ੍ਰਵਾਨਗੀਆਂ ਮਿਲ ਗਈਆਂ। ਉਨ੍ਹਾਂ ਕਿਹਾ ਕਿ ਇਹ ਸ਼ਲਾਘਾਯੋਗ ਕੰਮ ਹੈ ਅਤੇ ਹੋਰ ਯੂਨਿਟ ਸਥਾਪਤ ਕਰਨ ਸਬੰਧੀ ਉਦਯੋਗਪਤੀਆਂ ਦਾ ਭਰੋਸਾ ਵਧਾਉਂਦਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਦੇਸ਼ ਦਾ ਸਭ ਤੋਂ ਵੱਡਾ ਫੂਡ ਸਟੋਰ ਪ੍ਰੋਜੈਕਟ ਸਥਾਪਤ ਕਰਨ ਜਾ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button