Breaking NewsPunjabTop News

ਮਨਪ੍ਰੀਤ ਬਾਦਲ ਦੇ ਕਰੀਬੀ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ਚ

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਖਿਲਾਫ਼ ਚੱਲ ਰਹੇ ਵਿਜੀਲੈਂਸ ਮਾਮਲੇ ਵਿਚ ਆਪਣੀ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ, ਉੱਥੇ ਹੀ ਐਤਵਾਰ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ ਮਨਪ੍ਰੀਤ ਬਾਦਲ ਦੇ ਇਕ ਕਰੀਬੀ ਸਾਥੀ ਨੂੰ ਹਿਰਾਸਤ ਵਿਚ ਲੈ ਲਿਆ ਹੈ।

ਪਤਾ ਲੱਗਾ ਹੈ ਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਵੱਲੋਂ ਖਰੀਦੇ ਗਏ ਪਲਾਟ ਸਬੰਧੀ ਚੱਲ ਰਹੇ ਕੇਸ ਵਿਚ ਪੁੱਛਗਿੱਛ ਲਈ ਉਕਤ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ। ਭਾਵੇਂ ਵਿਜੀਲੈਂਸ ਬਿਊਰੋ ਜਾਂ ਕਿਸੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀ ਨੇ ਇਸ ਗ੍ਰਿਫ਼ਤਾਰੀ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ, ਪਰ ਉਕਤ ਮਾਮਲਾ ਸ਼ਹਿਰ ਵਿਚ ਦਿਨ ਭਰ ਚਰਚਾ ਦਾ ਵਿਸ਼ਾ ਬਣਿਆ ਰਿਹਾ। ਇਹ ਵੀ ਖ਼ੁਲਾਸਾ ਹੋਇਆ ਹੈ ਕਿ ਮਨਪ੍ਰੀਤ ਬਾਦਲ ਦਾ ਉਕਤ ਕਰੀਬੀ ਸਾਥੀ ਕਿਸੇ ਪਾਰਟੀ ਮੀਟਿੰਗ ਵਿਚ ਮੌਜੂਦ ਸੀ, ਜਿੱਥੇ ਵਿਜੀਲੈਂਸ ਬਿਊਰੋ ਨੇ ਛਾਪਾ ਮਾਰ ਕੇ ਉਸ ਨੂੰ ਹਿਰਾਸਤ ਵਿਚ ਲੈ ਲਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button