ਜਲੰਧਰ ਦੇ ਢਿੱਲੋਂ ਬ੍ਰਦਰਜ਼ ਖੁਦਕੁਸ਼ੀ ਮਾਮਲੇ ‘ਚ ਨਾਮਜ਼ਦ ਪੁਲਸ ਮੁਲਾਜ਼ਮ ਅਜੇ ਤੱਕ ਗ੍ਰਿਫਤਾਰ ਨਹੀਂ ਹੋ ਸਕੇ ਹਨ। ਇਸ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਅਤੇ ਨਜ਼ਦੀਕੀਆਂ ਵਿੱਚ ਭਾਰੀ ਰੋਸ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਮੁਲਜ਼ਮ ਇੰਸਪੈਕਟਰ ਨਵਦੀਪ ਸਿੰਘ, ਏਐਸਆਈ ਬਲਵਿੰਦਰ ਸਿੰਘ ਅਤੇ ਕਾਂਸਟੇਬਲ ਜਗਜੀਤ ਕੌਰ ਨੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿੱਚ ਕਪੂਰਥਲਾ ਦੀ ਅਦਾਲਤ ਵਿੱਚ ਪੇਸ਼ਗੀ ਪਟੀਸ਼ਨ ਦਾਇਰ ਕੀਤੀ ਸੀ, ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਪਰ ਇਸ ਦੇ ਬਾਵਜੂਦ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਪੁਲਿਸ ਆਪਣੇ ਮੁਲਾਜ਼ਮਾਂ ਨੂੰ ਪਨਾਹ ਦੇ ਰਹੀ ਹੈ।ਪੁਲਿਸ ਦੀ ਬੇਰਹਿਮੀ ਤੋਂ ਤੰਗ ਆ ਕੇ ਬਿਆਸ ਦਰਿਆ ਵਿੱਚ ਛਾਲ ਮਾਰਨ ਵਾਲੇ ਮਾਨਵਜੀਤ ਅਤੇ ਜਸ਼ਨਬੀਰ ਦੇ ਪਿਤਾ ਜਤਿੰਦਰਪਾਲ ਅੱਜ ਗੁਰੂ ਨਾਨਕ ਮਿਸ਼ਨ ਦੇ ਜਥੇ ਨਾਲ ਕਪੂਰਥਲਾ ਜਾਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.