Press ReleasePunjabTop News

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ

ਮੰਡੀ ਗੋਬਿੰਦਗੜ੍ਹ ਦੇ ਅਰਜੁਨ ਸਿੰਘ ਚੀਮਾ ਨੇ 10 ਮੀਟਰ ਏਅਰ ਪਿਸਟਲ ਟੀਮ ਮੁਕਾਬਲੇ ਵਿੱਚ ਜਿੱਤਿਆ ਸੋਨੇ ਦਾ ਤਮਗ਼ਾ ਜਿੱਤਿਆ

ਪੰਜਾਬ ਦੇ ਖਿਡਾਰੀਆਂ ਨੇ ਹੁਣ ਤੱਕ 3 ਸੋਨੇ, 2 ਚਾਂਦੀ ਤੇ 4 ਕਾਂਸੀ ਦੇ ਤਮਗ਼ੇ ਜਿੱਤੇ
ਚੰਡੀਗੜ੍ਹ: ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਬਿਹਤਰ ਪ੍ਰਦਰਸ਼ਨ ਜਾਰੀ ਹੈ। ਅੱਜ ਪੰਜਾਬ ਦੇ ਅਰਜੁਨ ਸਿੰਘ ਚੀਮਾ ਨੇ ਨਿਸ਼ਾਨੇਬਾਜ਼ੀ ਦੇ ਟੀਮ ਮੁਕਾਬਲੇ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਰਜੁਨ ਸਿੰਘ ਚੀਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀ ਨਿੱਤ ਦਿਨ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ। ਸੂਬੇ ਨੂੰ ਆਪਣੇ ਖਿਡਾਰੀਆਂ ਉੱਤੇ ਮਾਣ ਹੈ।
ਰੋਇੰਗ ਤੇ ਕ੍ਰਿਕਟ ਤੋਂ ਬਾਅਦ ਨਿਸ਼ਾਨੇਬਾਜ਼ੀ ਵਿੱਚ ਪੰਜਾਬ ਦੇ ਖਿਡਾਰੀ ਚੰਗਾ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਦੇ ਖਿਡਾਰੀਆਂ ਨੇ ਹੁਣ ਤੱਕ 3 ਸੋਨੇ, 2 ਚਾਂਦੀ ਤੇ 4 ਕਾਂਸੀ ਦੇ ਤਮਗ਼ੇ ਜਿੱਤੇ ਹਨ। ਫਤਿਹਗੜ੍ਹ ਸਾਹਿਬ ਜ਼ਿਲੇ ਦੇ ਮੰਡੀ ਗੋਬਿੰਦਗੜ੍ਹ ਦੇ ਅਰਜੁਨ ਸਿੰਘ ਚੀਮਾ ਨੇ ਅੱਜ ਏਸ਼ੀਅਨ ਗੇਮਜ਼ ਵਿੱਚ ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ ਟੀਮ ਮੁਕਾਬਲੇ ਵਿੱਚ ਹਿੱਸਾ ਲੈਂਦਿਆ ਸੋਨੇ ਦਾ ਤਮਗ਼ਾ ਜਿੱਤਿਆ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button