Breaking NewsIndiaTop News

ਈਡੀ ਨੇ ਸੰਜੇ ਸਿੰਘ ਨੂੰ ਕੀਤਾ ਗ੍ਰਿਫ਼ਤਾਰ

ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬੁੱਧਵਾਰ ਸਵੇਰੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਦਿੱਲੀ ਸਥਿਤ ਘਰ ‘ਤੇ ਛਾਪਾ ਮਾਰਿਆ। ਇਹ ਤਲਾਸ਼ੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਹੋਈ ਹੈ। ਦੁਪਹਿਰ ਬਾਅਦ ਈਡੀ ਨੇ ਸੰਜੇ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।

ਕਰੀਬ 10 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਈਡੀ ਨੇ ਇਹ ਕਾਰਵਾਈ ਕੀਤੀ ਹੈ। ਇਸ ਤੋਂ ਪਹਿਲਾਂ ਵੀ ਇਸੇ ਮਾਮਲੇ ਵਿੱਚ ਸੰਸਦ ਮੈਂਬਰ ਦੇ ਕਰੀਬੀ ਹੋਰ ਕਈ ਲੋਕਾਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ ਗਈ ਸੀ। ਸੰਜੇ ਸਿੰਘ ਦੀ ਗ੍ਰਿਫ਼ਤਾਰੀ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਹਲਚਲ ਮਚ ਗਈ ਹੈ।

ਈਡੀ ਦੀ ਚਾਰਜਸ਼ੀਟ ਮੁਤਾਬਕ ਦਿੱਲੀ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਦਿੱਲੀ ਦੇ ਕਾਰੋਬਾਰੀ ਦਿਨੇਸ਼ ਅਰੋੜਾ . ਇਸ ਤੋਂ ਪਹਿਲਾਂ ਸੰਜੇ ਸਿੰਘ ਦੀ ਮੌਜੂਦਗੀ ‘ਚ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇੱਕ ਬਿਆਨ ਵਿੱਚ ਅਰੋੜਾ ਨੇ ਈਡੀ ਨੂੰ ਦੱਸਿਆ ਕਿ ਉਹ ਇੱਕ ਸਮਾਗਮ ਦੌਰਾਨ ਸੰਜੇ ਸਿੰਘ ਨੂੰ ਮਿਲਿਆ ਸੀ। ਜਿਸ ਤੋਂ ਬਾਅਦ ਉਹ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਸੰਪਰਕ ਵਿੱਚ ਵੀ ਆਏ। ਅੱਗੇ ਦੱਸਿਆ ਕਿ ਇਹ ਪ੍ਰੋਗਰਾਮ ਦਿੱਲੀ ਚੋਣਾਂ ਤੋਂ ਪਹਿਲਾਂ ਫੰਡ ਇਕੱਠਾ ਕਰਨ ਲਈ ਆਯੋਜਿਤ ਕੀਤਾ ਗਿਆ ਸੀ। ਇਸ ਸਾਲ ਮਈ ਵਿੱਚ, ਈਡੀ ਨੇ ਸਿੰਘ ਦੇ ਨਜ਼ਦੀਕੀ ਸਾਥੀਆਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ ਸੀ ਅਤੇ ਉਸ ਨੇ ਦੋਸ਼ ਲਾਇਆ ਸੀ ਕਿ ਈਡੀ ਨੇ ਦਿੱਲੀ ਆਬਕਾਰੀ ਨੀਤੀ ਕੇਸ ਦੇ ਸਬੰਧ ਵਿੱਚ ਉਸ ਦੇ ਦੋ ਸਾਥੀਆਂ, ਅਜੀਤ ਤਿਆਗੀ ਅਤੇ ਸਰਵੇਸ਼ ਮਿਸ਼ਰਾ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਸੀ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਘਰ ਈਡੀ ਦੀ ਛਾਪੇਮਾਰੀ ਜਾਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button