ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਣਗੇ। ਸੂਤਰਾਂ ਦੇ ਹਵਾਲੇ ਨਾਲ ਹੁਣ ਜਾਣਕਾਰੀ ਇਹ ਸਾਹਮਣੇ ਆ ਰਹੀ ਹੈ ਕਿ, ਬਾਦਲ ਅੱਜ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਣਗੇ। ਲੰਘੇ ਦਿਨੀਂ ਵਿਜੀਲੈਂਸ ਵਲੋਂ ਬਾਦਲ ਨੂੰ ਸੰਮਨ ਜਾਰੀ ਕਰਕੇ, 23 ਅਕਤੂਬਰ 2023 ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।
ਦੱਸਿਆ ਜਾ ਰਿਹਾ ਹੈ ਕਿ ਸਾਬਕਾ ਮੰਤਰੀ ਦੀ ਸਿਹਤ ਠੀਕ ਨਹੀਂ ਹੈ ਅਤੇ ਉਨ੍ਹਾਂ ਦੀ ਪਿੱਠ ‘ਚ ਕਾਫੀ ਦਰਦ ਹੈ, ਜਿਸ ਕਾਰਨ ਪੇਸ਼ੀ ਤੋਂ ਛੋਟ ਮੰਗੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ 24 ਸਤੰਬਰ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਨੇ ਮਨਪ੍ਰੀਤ ਬਾਦਲ ਸਮੇਤ ਅੱਧੀ ਦਰਜਨ ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.