ਪੰਜਾਬ ਸਰਕਾਰ ਨੇ 27 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੂਬੇ ਦੇ ਗਰੀਬਾਂ ਲਈ ਕਣਕ ਅਤੇ ਆਟੇ ਦੀ ਹੋਮ ਡਿਲੀਵਰੀ ਦੀ ਸਕੀਮ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਤਿਆਰ ਕੀਤੀ ਸਕੀਮ ਦੀ ਰੂਪ-ਰੇਖਾ ਨੂੰ ਹਰੀ ਝੰਡੀ ਦੇ ਦਿੱਤੀ ਹੈ। ਹਾਲਾਂਕਿ ਇਸ ਸਕੀਮ ਤਹਿਤ ਹੋਮ ਡਿਲੀਵਰੀ ਅਗਲੇ ਸਾਲ ਜਨਵਰੀ ‘ਚ ਹੀ ਸ਼ੁਰੂ ਹੋਵੇਗੀ ਪਰ ਇਸ ਸਕੀਮ ਦੀ ਰਸਮੀ ਸ਼ੁਰੂਆਤ ਇਸੇ ਮਹੀਨੇ ਹੋਵੇਗੀ।ਇਸ ਸਕੀਮ ਤਹਿਤ ਸੂਬੇ ਦੇ ਕਰੀਬ 1.42 ਕਰੋੜ ਲਾਭਪਾਤਰੀ ਘਰ ਬੈਠੇ ਆਟਾ ਲੈ ਸਕਣਗੇ। ਸਰਕਾਰ ਇਸ ਸਕੀਮ ਤਹਿਤ ਹਰ ਮਹੀਨੇ 72500 ਮੀਟ੍ਰਿਕ ਟਨ ਰਾਸ਼ਨ ਵੰਡੇਗੀ। ਸਕੀਮ ਦੇ ਖਰੜੇ ਅਨੁਸਾਰ ਨੈਸ਼ਨਲ ਫੂਡ ਸਕਿਓਰਿਟੀ ਐਕਟ ਤਹਿਤ ਅਕਤੂਬਰ ਤੋਂ ਦਸੰਬਰ ਤੱਕ ਦੇ ਸਮੇਂ ਲਈ ਕਣਕ ਦੀ ਵੰਡ ਕੀਤੀ ਗਈ ਹੈ ਅਤੇ ਲਾਭਪਾਤਰੀਆਂ ਵਿੱਚ ਇਸ ਦੀ ਵੰਡ ਵੀ ਸ਼ੁਰੂ ਕਰ ਦਿੱਤੀ ਗਈ ਹੈ। ਲਾਭਪਾਤਰੀਆਂ ਨੂੰ ਅਗਲੇ ਸਾਲ ਜਨਵਰੀ ਵਿੱਚ ਹੋਮ ਡਿਲੀਵਰੀ ਮਿਲੇਗੀ। ਸਰਕਾਰ ਨੇ ਕਣਕ ਦੀ ਮਿੱਲਿੰਗ ਲਈ ਤਿੰਨ ਦਰਜਨ ਆਟਾ ਮਿੱਲਾਂ ਦੀ ਸ਼ਨਾਖਤ ਵੀ ਕੀਤੀ ਹੈ।ਆਟਾ ਮਿੱਲਾਂ ਗੋਦਾਮਾਂ ਵਿੱਚੋਂ ਕਣਕ ਚੁੱਕਣਗੀਆਂ ਅਤੇ ਪੀਸਣ ਤੋਂ ਬਾਅਦ ਰਾਸ਼ਨ ਡਿਪੂਆਂ ਵਿੱਚ ਆਟਾ ਪਹੁੰਚਾਉਣਗੀਆਂ। ਆਟਾ ਮਿੱਲਾਂ 5 ਅਤੇ 10 ਕਿਲੋ ਦੇ ਪੈਕ ਵਿੱਚ ਆਟਾ ਪੈਕ ਕਰਨਗੀਆਂ। ਇਸ ਯੋਜਨਾ ਨੂੰ ਲਗਭਗ 3500 ਰਾਸ਼ਨ ਡਿਪੂਆਂ ਰਾਹੀਂ ਲਾਗੂ ਕੀਤਾ ਜਾਵੇਗਾ। ਹਰ ਘਰ ਆਟਾ ਪਹੁੰਚਾਉਣ ਦਾ ਕੰਮ ਟੈਂਡਰ ਰਾਹੀਂ ਚਾਰ ਕੰਪਨੀਆਂ ਨੂੰ ਅਲਾਟ ਕੀਤਾ ਗਿਆ ਹੈ। ਪਹਿਲਾਂ ਇਸ ਸਕੀਮ ਤਹਿਤ ਹਰ ਤਿੰਨ ਮਹੀਨੇ ਬਾਅਦ ਹੋਮ ਡਿਲੀਵਰੀ ਦਾ ਫੈਸਲਾ ਲਿਆ ਜਾਂਦਾ ਸੀ ਪਰ ਹੁਣ ਹਰ ਮਹੀਨੇ ਹੋਮ ਡਿਲੀਵਰੀ ਕੀਤੀ ਜਾਵੇਗੀ। ਇਸ ਪੂਰੀ ਸਕੀਮ ‘ਤੇ ਕਰੀਬ 670 ਕਰੋੜ ਰੁਪਏ ਦੀ ਲਾਗਤ ਆਵੇਗੀ।ਪੰਜਾਬ ਸਰਕਾਰ ਨੇ ਮਈ 2022 ‘ਚ ਇਸ ਸਕੀਮ ਦਾ ਐਲਾਨ ਕੀਤਾ ਸੀ ਅਤੇ ਇਸੇ ਸਾਲ ਅਕਤੂਬਰ ‘ਚ ਇਸ ਨੂੰ ਸ਼ੁਰੂ ਕਰਨ ਦਾ ਫੈਸਲਾ ਕੀਤਾ ਸੀ ਪਰ ਰਾਸ਼ਨ ਡਿਪੂ ਹੋਲਡਰਾਂ ਨੇ ਸਰਕਾਰ ਦੀ ਇਸ ਯੋਜਨਾ ਦਾ ਵਿਰੋਧ ਕਰਦੇ ਹੋਏ ਹਾਈਕੋਰਟ ਤੱਕ ਪਹੁੰਚ ਕਰ ਦਿੱਤੀ। ਸਰਕਾਰ ਵੱਲੋਂ ਡਿਪੂ ਹੋਲਡਰਾਂ ਦਾ ਮਸਲਾ ਹੱਲ ਕਰ ਲਿਆ ਗਿਆ ਹੈ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.