Press ReleasePunjabTop News

ਮੁੱਖ ਮੰਤਰੀ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਜ਼ਾਇਨ ਅਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਛਾਪਿਆ ਗਿਆ ਹੈ।
ਗੋਲਡੀ ਬਰਾੜ ਨੂੰ ਵੱਡਾ ਝਟਕਾ, ਸਰਕਾਰ ਨੇ ਚੁੱਕਿਆ ਸਖ਼ਤ ਕਦਮ
ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਦੱਸਿਆ ਕਿ ਕਈ ਸਾਲਾਂ ਬਾਅਦ ਸਾਲ ਦੇ ਪਹਿਲੇ ਦਿਨ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਗਿਆ ਹੈ। ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਿਜੋਏ ਕੁਮਾਰ ਸਿੰਘ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਭੁਪਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button