PunjabTop News

ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ ‘ਤੇ ਮੁੱਖ ਮੰਤਰੀ ਮਾਨ ਨੇ ਪਰਿਵਾਰ ਨਾਲ ਕੀਤਾ ਹਮਦਰਦੀ ਪ੍ਰਗਟਾਵਾ

ਸ਼ਹੀਦ ਹੋਏ 24 ਸਾਲਾ ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ ‘ਤੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਗੁਰਦਾਸਪੁਰ ਦੇ ਪਿੰਡ ਭੈਣੀ ਖਾਦਰ ਦਾ ਰਹਿਣ ਵਾਲਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਹਾਦਰ ਜਵਾਨ ਨੇ ਜੰਮੂ-ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਅਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।

https://twitter.com/BhagwantMann/status/1745833955818086813?ref_src=twsrc%5Etfw%7Ctwcamp%5Etweetembed%7Ctwterm%5E1745833955818086813%7Ctwgr%5Ead9614b23c10e217c75cea987ad0911287fa3019%7Ctwcon%5Es1_&ref_url=https%3A%2F%2Ftv9punjabi.com%2Fpunjab-news%2Fthe-chief-minister-expressed-deep-grief-over-the-martyrdom-of-army-soldier-gurpreet-singh-2068195

ਮੁੱਖ ਮੰਤਰੀ ਨੇ ਬਹਾਦਰ ਜਵਾਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਨੇ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਣ ਲਈ ਪੂਰੀ ਲਗਨ ਦਿਖਾਈ ਹੈ ਅਤੇ ਸ਼ਹੀਦ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇਗੀ ਅਤੇ ਸ਼ਹੀਦ ਦਾ ਸਸਕਾਰ ਉਸ ਦੇ ਜੱਦੀ ਪਿੰਡ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button