ਚੰਡੀਗੜ੍ਹ: ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆ ਉਨ੍ਹਾਂ ਖ਼ਿਲਾਫ਼ ਜਾਰੀ ਗ਼ੈਰ-ਜ਼ਮਾਨਤੀ ਵਾਰੰਟ ਰੱਦ ਕਰ ਦਿੱਤੇ ਹਨ। ਦਰਅਸਲ ਕੈਬਨਿਟ ਮੰਤਰੀ ਮੀਤ ਹੇਅਰ ਤੇ 24 ਅਕਤੂਬਰ 2020 ਨੂੰ ‘ਆਪ’ ਆਗੂਆਂ ਨੇ ਚੰਡੀਗੜ੍ਹ ‘ਚ ਭਾਜਪਾ ਦਫ਼ਤਰ ਦੇ ਬਾਹਰ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰਨ ਦੇ ਮਾਮਲੇ ਵਿਚ ਧਾਰਾ 188 ਤਹਿਤ ਐਫਆਈਆਰ ਦਰਜ ਕੀਤੀ ਗਈ ਸੀ।
UP-Bihar ਪਹੁੰਚੇ Punjab ਦੇ Farmer, ਮਿਲਿਆ ਵੱਡਾ ਹੁੰਗਾਰਾ, Delhi ਵੱਲ ਪਾਏ ਚਾਲੇ! | D5 Channel Punjabi
ਇਹ ਕੇਸ ਚੰਡੀਗੜ੍ਹ ਦੀ ਅਦਾਲਤ ਵਿੱਚ ਚੱਲ ਰਿਹਾ ਹੈ, ਕੇਸ ਵਿੱਚ ਮੀਤ ਹੇਅਰ ਨੂੰ ਜ਼ਮਾਨਤ ਮਿਲ ਗਈ ਸੀ। ਪਰ ਪਿਛਲੇ ਸਾਲ 16 ਦਸੰਬਰ 2023 ਨੂੰ ਸੁਣਵਾਈ ਦੌਰਾਨ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਅਦਾਲਤ ਨੇ ਜ਼ਮਾਨਤ ਰੱਦ ਕਰ ਦਿੱਤੀ ਸੀ ਅਤੇ ਉਨ੍ਹਾਂ ਖ਼ਿਲਾਫ਼ ਵਾਰੰਟ ਜਾਰੀ ਕਰ ਦਿੱਤਾ ਸੀ। ਅੱਜ ਹਾਈ ਕੋਰਟ ਨੇ ਜ਼ਮਾਨਤੀ ਵਾਰੰਟ ਦੇ ਹੁਕਮਾਂ ਨੂੰ ਰੱਦ ਕਰਦਿਆਂ ਉਨ੍ਹਾਂ ਨੂੰ ਇਸ ਕੇਸ ਦੀ ਸੁਣਵਾਈ ਦੌਰਾਨ 2 ਫਰਵਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.