IndiaTop News

ਹੈਦਰਾਬਾਦ ਦੇ ਇੱਕ ਨੌਜਵਾਨ ਮੁਹੰਮਦ ਅਸਫਾਨ ਦੀ ਰੂਸ-ਯੂਕਰੇਨ ਜੰਗ ‘ਚ ਮੌਤ, ਭਾਰਤ ਲਿਆਉਣ ਲਈ ਮਦਦ ਮੰਗੀ

ਹੈਦਰਾਬਾਦ ਦੇ ਇੱਕ ਨੌਜਵਾਨ ਮੁਹੰਮਦ ਅਸਫਾਨ ਦੀ ਰੂਸ-ਯੂਕਰੇਨ ਜੰਗ ਵਿੱਚ ਮੌਤ ਹੋ ਗਈ ਹੈ। ਉਹ ਰੂਸੀ ਫੌਜ ਵਿੱਚ ਸਹਾਇਕ ਵਜੋਂ ਕੰਮ ਕਰਦਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਅਸਫਾਨ ਦੇ ਪਰਿਵਾਰ ਨੇ ਏਆਈਐਮਆਈਐਮ ਦੇ ਨੇਤਾ ਅਤੇ ਹੈਦਰਾਬਾਦ ਦੇ ਸੰਸਦ ਅਸਦੁਦੀਨ ਓਵੈਸੀ ਤੋਂ ਉਸ ਨੂੰ ਭਾਰਤ ਲਿਆਉਣ ਲਈ ਮਦਦ ਮੰਗੀ ਸੀ।ਰੂਸ ਦੇ ਮਾਸਕੋ ਸਥਿਤ ਭਾਰਤੀ ਦੂਤਾਵਾਸ ਨੇ ਅਸਫਾਨ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਹ ਆਪਣੇ ਪਿੱਛੇ ਪਤਨੀ ਅਤੇ 2 ਬੱਚੇ ਛੱਡ ਗਿਆ ਹੈ। ਪਰਿਵਾਰ ਹੈਦਰਾਬਾਦ ਵਿੱਚ ਰਹਿੰਦਾ ਹੈ। ਭਾਰਤੀ ਦੂਤਾਵਾਸ ਨੇ ਕਿਹਾ, ‘ਸਾਨੂੰ ਭਾਰਤੀ ਨਾਗਰਿਕ ਮੁਹੰਮਦ ਅਸਫਾਨ ਦੀ ਮੌਤ ਦੀ ਸੂਚਨਾ ਮਿਲੀ ਹੈ। ਅਸੀਂ ਉਸਦੇ ਪਰਿਵਾਰ ਅਤੇ ਰੂਸੀ ਅਧਿਕਾਰੀਆਂ ਦੇ ਸੰਪਰਕ ਵਿੱਚ ਹਾਂ। ਉਨ੍ਹਾਂ ਦੀਆਂ ਮ੍ਰਿਤਕ ਦੇਹਾਂ ਭਾਰਤ ਭੇਜਣ ਦੀ ਕੋਸ਼ਿਸ਼ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button