IndiaTop News

ਫਸਲਾਂ ‘ਤੇ MSP ਦੇਣ ਦੀ ਤਿਆਰੀ ਕਰ ਰਹੀ ਹੈ ਕੇਂਦਰ

ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਦੀ ਤਿਆਰੀ ਕੇਂਦਰ ਵੱਲੋਂ ਕਰ ਲਈ ਗਈ ਹੈ। ਕੇਂਦਰ ਵੱਲੋਂ ਫਸਲਾਂ ‘ਤੇ MSP ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ 5 ਫਸਲਾਂ ਉਤੇ MSP ਦੇਣ ਦੀ ਯੋਜਨਾ ਬਣਾ ਰਹੀ ਹੈ। ਛੇਤੀ ਹੀ ਇਸ ਦਾ ਅਧਿਕਾਰਕ ਐਲਾਨ ਵੀ ਕਰ ਦਿੱਤਾ ਜਾਵੇਗਾ।ਦਾਲਾਂ ਵਿਚ ਮਸੂਰ, ਉੜਦ, ਅਹਰਰ ਵਰਗੀਆਂ ਦਾਲਾਂ ‘ਤੇ MSP ਗਾਰੰਟੀਸ਼ੁਦਾ ਖਰੀਦ ਕਰਨ ਦੀ ਯੋਜਨਾ ਕੇਂਦਰ ਸਰਕਾਰ ਵੱਲੋਂ ਬਣਾਈ ਜਾ ਰਹੀ ਹੈ ਪਰ ਇਸ ਲਈ ਜ਼ਰੂਰੀ ਹੈ ਕਿ ਕਿਸਾਨ ਝੋਨੇ ਦੀ ਥਾਂ ਉਤੇ ਹੋਰ ਫਸਲਾਂ ਉਗਾਉਣ ਦਾ ਬਦਲ ਚੁਣਨ ਕਿਉਂਕਿ ਸੂਤਰਾਂ ਮੁਤਾਬਕ ਕੇਂਦਰ ਸਰਕਾਰ ਬਿਨਾਂ ਕਿਸੇ ਸ਼ਰਤ ਦੇ ਹੋਰ ਫਸਲਾਂ ਉਤੇ MSP ਦੇਣ ਦੀ ਤਿਆਰੀ ਸ਼ੁਰੂ ਕਰ ਰਹੀ ਹੈ।

ਕਿਸਾਨਾਂ ਦੇ ਨਾਲ ਸਰਕਾਰੀ ਏਜੰਸੀਆਂ ਵੱਲੋਂ 5 ਸਾਲਾਂ ਲਈ ਇਕਰਾਰਨਾਮਾ ਕੀਤਾ ਜਾ ਸਕਦਾ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਖਬਰਾਂ ਸਾਹਮਣੇ ਆਈਆਂ ਹਨ ਜਦੋਂ ਕਿ ਅਧਿਕਾਰਕ ਤੌਰ ‘ਤੇ MSP ਦੀ ਗਾਰੰਟੀ ਦਾ ਐਲਾਨ ਨਹੀਂ ਕੀਤਾ ਗਿਆ ਹੈ।ਉਮੀਦ ਕੀਤੀ ਜਾ ਰਹੀ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਸ ਦਾ ਐਲਾਨ ਕੀਤਾ ਜਾ ਸਕਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button