Press ReleasePunjabTop News

ਪੰਜਾਬ ਸਰਕਾਰ ਵੱਲੋਂ ਨੇਤਰਹੀਣ ਦਿਵਿਆਂਗਜਨਾਂ ਨੂੰ ਸਰਕਾਰੀ ਬੱਸਾਂ ’ਚ ਕਿਰਾਏ ਸਬੰਧੀ ਛੋਟ ਜਲਦੀ ਕਰ ਦਿੱਤੀ ਜਾਵੇਗੀ ਲਾਗੂ

ਪੰਜਾਬ ਸਰਕਾਰ ਵੱਲੋਂ ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ’ਚ ਕਿਰਾਏ ਸਬੰਧੀ ਛੋਟ ਤੇ ਦਿਵਿਆਂਗਜਨਾਂ ਲਈ ਸਰਕਾਰੀ ਨੌਕਰੀਆਂ ਦੇ ਇਮਤਿਹਾਨਾਂ ਸਬੰਧੀ ਫੀਸ ਸਬੰਧੀ ਛੋਟ ਜਲਦੀ ਲਾਗੂ ਕਰ ਦਿੱਤੀ ਜਾਵੇਗੀ।

ਇਹ ਐਲਾਨ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸੈਕਟਰ 67 ਸਥਿਤ ਸੰਸਥਾ ਨਾਈਪਰ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਸਬੰਧੀ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਬਤੌਰ ਮੁੱਖ ਮਹਿਮਾਨ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ’ਚ ਨਵ-ਨਿਯੁਕਤ 09 ਸੁਪਰਵਾਈਜ਼ਰ ਤੇ 09 ਕਲਰਕਾਂ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਵਿੱਚ 14 ਸਟੈਨੋਜ਼ ਨੂੰ ਨਿਯੁਕਤੀ ਪੱਤਰ ਵੀ ਸੌਂਪੇ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਤੇ ਵਿੱਤ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀਆਂ ਦੇ 82 ਲਾਭਪਾਤਰੀਆਂ ਨੂੰ 1.66 ਕਰੋੜ ਰੁਪਏ ਦੇ ਕਰਜ਼ੇ ਅਤੇ ਬੈਕਫਿੰਕੋ ਵੱਲੋਂ ਪੱਛੜੀਆਂ ਸ਼ੇ੍ਰਣੀਆਂ ਦੇ 17 ਲਾਭਪਾਤਰੀਆਂ ਨੂੰ 32.45 ਲੱਖ ਰੁਪਏ ਦੇ ਕਰਜ਼ੇ ਵੀ ਵੰਡੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੁਰਾਤਨ ਸਮਿਆਂ ’ਚ ਔਰਤਾਂ ਨਾਲ ਬਹੁਤ ਧੱਕਾ ਕੀਤਾ ਜਾਂਦਾ ਸੀ ਤੇ ਉਸ ਵਰਤਾਰੇ ਦੇ ਅੰਸ਼ ਅੱਜ ਵੀ ਦਿਸਦੇ ਹਨ।

ਸਮਾਗਮ ਦੌਰਾਨ ਗਰਭਵਤੀ ਔਰਤਾਂ ਦੀ ਗੋਦ ਭਰਾਈ ਦੀ ਰਸਮ ਅਦਾ ਕੀਤੀ ਗਈ। ਇਸ ਦੇ ਨਾਲ ਹੀ 40 ਨਵ ਜਨਮੀਆਂ ਬੱਚੀਆਂ ਤੇ ਉਨ੍ਹਾਂ ਦੀਆਂ ਮਾਵਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਤੋਂ ਇਲਾਵਾ ਸਮਾਜ ’ਚ ਵਿਲੱਖਣ ਕਾਰਗੁਜ਼ਾਰੀ ਵਾਲੀਆਂ ਔਰਤਾਂ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਜਯੋਤੀ ਸਰੂਪ ਕੰਨਿਆ ਆਸਰਾ ਟਰੱਸਟ ਦੀਆਂ ਬੱਚੀਆਂ ਵੱਲੋਂ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button