IndiaTop News

ਦਿੱਲੀ ਜਲ ਬੋਰਡ ਘੁਟਾਲੇ ਦੇ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਅੱਜ ED ਵੱਲੋਂ ਤਲਬ

ਦਿੱਲੀ ਜਲ ਬੋਰਡ ਘੁਟਾਲੇ ਦੇ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਵੱਲੋਂ ਅੱਜ 18 ਮਾਰਚ ਨੂੰ ਸਵੇਰੇ 11.00 ਵਜੇ ਤਲਬ ਕੀਤਾ ਹੈ।
ਦਿੱਲੀ ਦੀ ਅਦਾਲਤ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਹੁਣ ਈ ਡੀ ਨੇ ਦਿੱਲੀ ਸ਼ਰਾਬ ਘੁਟਾਲੇ ਦੇ ਨਾਲ-ਨਾਲ ਦਿੱਲੀ ਜਲ ਬੋਰਡ ਘੁਟਾਲੇ ਦੇ ਮਾਮਲੇ ਵਿਚ ਕੇਜਰੀਵਾਲ ਨੂੰ ਦੋ ਸੰਮਨ ਭੇਜੇ ਹਨ।

ਜ਼ਿਕਰਯੋਗ ਹੈ ਕਿ ਡੀਜੇਬੀ ਮਾਮਲੇ ’ਚ ਈਡੀ ਨੇ ਦੋਸ਼ ਲਾਇਆ ਹੈ ਕਿ ਦਿੱਲੀ ਸਰਕਾਰ ਦੇ ਇਸ ਵਿਭਾਗ ਦੇ ਇੱਕ ਠੇਕੇ ਬਦਲੇ ਲਿਆ ਗਿਆ ‘ਰਿਸ਼ਵਤ ਦਾ ਪੈਸਾ’ ਆਮ ਆਦਮੀ ਪਾਰਟੀ ਨੂੰ ਚੋਣ ਫੰਡ ਵਜੋਂ ਦਿੱਤਾ ਗਿਆ ਸੀ। ਕੈਬਨਿਟ ਮੰਤਰੀ ਦੇ ਦਾਅਵੇ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਆਜ਼ਾਦ ਕੰਮ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਕੇਜਰੀਵਾਲ ’ਤੇ ਵਾਰ-ਵਾਰ ਕਾਨੂੰਨ ਦੀ ਉਲੰਘਣਾ ਕਰਨ ਦਾ ਦੋਸ਼ ਵੀ ਲਾਇਆ। ਆਤਿਸ਼ੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਦਾ ਐਲਾਨ ਹੋਣ ਤੋਂ ਕੁਝ ਘੰਟਿਆਂ ਮਗਰੋਂ ਲੰਘੀ ਕੱਲ੍ਹ ਦੋ ਸੰਮਨ ਮਿਲੇ ਸਨ, ਜਿਨ੍ਹਾਂ ਵਿੱਚ ਅਰਵਿੰਦ ਕੇਜਰੀਵਾਲ ਨੂੰ ਅਗਲੇ ਹਫਤੇ ਜਾਂਚ ਏਜੰਸੀ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਵਿੱਚੋਂ ਇੱਕ ਕੇਸ ਆਬਕਾਰੀ ਨੀਤੀ ਅਤੇ ਦੂਜਾ ਡੀਜੇਬੀ ਨਾਲ ਸਬੰਧਤ ਹੈ। ‘ਆਪ’ ਆਗੂ ਨੇ ਦੋਸ਼ ਲਾਇਆ ਕਿ ਭਾਜਪਾ ਸਿਆਸੀ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਈਡੀ ਅਤੇ ਸੀਬੀਆਈ ਨੂੰ ਆਪਣੇ ‘ਗੁੰਡਿਆਂ’ ਵਜੋਂ ਵਰਤ ਰਹੀ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button