PunjabTop News

ਜਲੰਧਰ ਦੇ ਸੁੱਚੀਪਿੰਡ ਸਥਿਤ ਇੰਡੀਅਨ ਆਇਲ ਸਟੇਸ਼ਨ ‘ਤੇ ਆ ਰਹੀ ਮਾਲ ਗੱਡੀ ਉਥੇ ਰੁਕਣ ਦੀ ਬਜਾਏ ਸਿੱਧੀ ਪਠਾਨਕੋਟ ਜੰਮੂ ਰੂਟ ‘ਤੇ ਗਈ।

ਪੰਜਾਬ ਵਿੱਚ ਇੱਕ ਵਾਰ ਫਿਰ ਰੇਲਵੇ ਦੀ ਲਾਪਰਵਾਹੀ ਸਾਹਮਣੇ ਆਈ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜਲੰਧਰ ਦੇ ਸੁੱਚੀਪਿੰਡ ਸਥਿਤ ਇੰਡੀਅਨ ਆਇਲ ਸਟੇਸ਼ਨ ‘ਤੇ ਆ ਰਹੀ ਮਾਲ ਗੱਡੀ ਉਥੇ ਰੁਕਣ ਦੀ ਬਜਾਏ ਸਿੱਧੀ ਪਠਾਨਕੋਟ ਜੰਮੂ ਰੂਟ ‘ਤੇ ਚਲੀ ਗਈ। ਜਦੋਂ ਉਕਤ ਰੂਟ ‘ਤੇ ਬਿਨਾਂ ਕਿਸੇ ਸੂਚਨਾ ਦੇ ਇੱਕ ਮਾਲ ਗੱਡੀ ਨੂੰ ਦੇਖਿਆ ਗਿਆ ਤਾਂ ਅਧਿਕਾਰੀ ਹੈਰਾਨ ਰਹਿ ਗਏ। ਜੇਕਰ ਮਾਲ ਗੱਡੀ ਸਮੇਂ ਸਿਰ ਨਾ ਰੁਕਦੀ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ।

ਮਾਲ ਗੱਡੀ ਨੂੰ ਹੁਸ਼ਿਆਰਪੁਰ ਦੇ ਮੁਕੇਰੀਆਂ ਰੇਲਵੇ ਸਟੇਸ਼ਨ ਨੇੜੇ ਰੋਕਿਆ ਗਿਆ ਅਤੇ ਉਥੋਂ ਪੈਟਰੋਲ ਟੈਂਕਰਾਂ ਨੂੰ ਦੁਬਾਰਾ ਜਲੰਧਰ ਲਈ ਰਵਾਨਾ ਕੀਤਾ ਗਿਆ। ਪੂਰੀ ਮਾਲ ਗੱਡੀ ਦੇ ਨਾਲ ਪੈਟਰੋਲ ਟੈਂਕਰ ਲੱਗੇ ਹੋਏ ਸਨ। ਫ਼ਿਰੋਜ਼ਪੁਰ ਡਿਵੀਜ਼ਨ ਇਸ ਘਟਨਾ ਨੂੰ ਵੱਡੀ ਘਟਨਾ ਮੰਨ ਰਹੀ ਹੈ ਕਿਉਂਕਿ ਇਸ ਨਾਲ ਬਹੁਤ ਵੱਡਾ ਨੁਕਸਾਨ ਹੋ ਸਕਦਾ ਸੀ।

ਮਿਲੀ ਜਾਣਕਾਰੀ ਮੁਤਾਬਕ ਮਾਲ ਗੱਡੀ 47 ਤੇਲ ਕੈਂਟਰ ਲੈ ਕੇ ਗਾਂਧੀਧਾਮ ਤੋਂ ਰਵਾਨਾ ਹੋਈ ਸੀ। ਜਿਸ ਨੇ ਅੱਜ ਜਲੰਧਰ ਦੇ ਸੁੱਚੀਪਿੰਡ ਰੇਲਵੇ ਹੌਲਟ ਤੋਂ ਇੰਡੀਅਨ ਆਇਲ ਵਿੱਚ ਦਾਖਲ ਹੋਣਾ ਸੀ। ਲੁਧਿਆਣਾ ਵਿੱਚ ਮਾਲ ਗੱਡੀ ਦਾ ਡਰਾਈਵਰ ਬਲਿਆ ਸੀ। ਜਿਸ ਨੂੰ ਰੇਲ ਗੱਡੀ ਦਾ ਵੱਖਰਾ ਰੁਟ ਦਿੱਤਾ ਗਿਆ। ਜਿਸ ਤੋਂ ਬਾਅਦ ਜਦੋਂ ਮਾਲ ਗੱਡੀ ਲੁਧਿਆਣਾ ਤੋਂ ਰਵਾਨਾ ਹੋਈ ਤਾਂ ਡਰਾਈਵਰ ਨੂੰ ਸਟੇਸ਼ਨ ਦੀ ਕੋਡ ਲਿਸਟ ਵੀ ਦੇ ਦਿੱਤੀ ਗਈ। ਪਰ ਉਸ ਨੂੰ ਇਹ ਨਹੀਂ ਸੀ ਪਤਾ ਕਿ ਮਾਲ ਗੱਡੀ ਜਲੰਧਰ ਸੁੱਚੀ ਪਿੰਡ ਇੰਡੀਅਨ ਆਇਲ ਵਿਖੇ ਰੁਕਣੀ ਹੈ। ਜਿਸ ਕਾਰਨ ਉਹ ਮਾਲ ਗੱਡੀ ਲੈ ਕੇ ਪਠਾਨਕੋਟ ਜੰਮੂ ਰੂਟ ‘ਤੇ ਚਲਾ ਗਿਆ। ਡਰਾਈਵਰ ਨੂੰ ਮੁਕੇਰੀਆਂ ਜਾਣ ਤੋਂ ਬਾਅਦ ਪਤਾ ਲੱਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button