ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ‘ਚ ਸ਼ੁੱਕਰਵਾਰ ਦੁਪਹਿਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਦੇਖਦੇ ਹੀ ਦੇਖਦੇ ਮਰੀਜ਼ਾਂ ਅਤੇ ਸੇਵਾਦਾਰਾਂ ‘ਚ ਦਹਿਸ਼ਤ ਫੈਲ ਗਈ। ਪੂਰੀ ਇਮਾਰਤ ਵਿਚ ਧੂੰਆਂ ਫੈਲ ਗਿਆ। ਇਸ ਤੋਂ ਬਾਅਦ ਹਸਪਤਾਲ ਦੇ ਕਰਮਚਾਰੀਆਂ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।
ਫ਼ਰੀਦਕੋਟ ਮੈਡੀਕਲ ਕਾਲਜ ਹਸਪਤਾਲ ਵਿੱਚ ਹਰ ਰੋਜ਼ ਹਜ਼ਾਰਾਂ ਮਰੀਜ਼ ਆਪਣੇ ਰਿਸ਼ਤੇਦਾਰਾਂ ਸਮੇਤ ਓਪੀਡੀ ਲਈ ਆਉਂਦੇ ਹਨ, ਜਦਕਿ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਦੀ ਗਿਣਤੀ ਵੀ 2000 ਦੇ ਕਰੀਬ ਹੈ। ਅਜਿਹੇ ‘ਚ ਅੱਗ ਲੱਗਣ ਸਮੇਂ ਹਸਪਤਾਲ ‘ਚ ਹਜ਼ਾਰਾਂ ਲੋਕ ਮੌਜੂਦ ਸਨ। ਮਰੀਜ਼ਾਂ ਅਤੇ ਰਿਸ਼ਤੇਦਾਰਾਂ ਨੂੰ ਸਮੇਂ ਸਿਰ ਬਾਹਰ ਕੱਢ ਲਿਆ ਗਿਆ, ਜਿਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਦੂਜੇ ਪਾਸੇ ਫਾਇਰ ਬ੍ਰਿਗੇਡ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।
ਮੈਡੀਕਲ ਕਾਲਜ ਹਸਪਤਾਲ ਦੀ ਮੈਡੀਕਲ ਸੁਪਰਡੈਂਟ ਡਾ: ਨੀਤੂ ਕੱਕੜ ਨੇ ਦੱਸਿਆ ਕਿ ਮੈਡੀਸਨ-2 ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗੀ, ਸਾਰੇ ਮਰੀਜ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਕਿਸੇ ਮਰੀਜ਼ ਨੂੰ ਨੁਕਸਾਨ ਨਹੀਂ ਪਹੁੰਚਿਆ। ਫਿਲਹਾਲ ਉਨ੍ਹਾਂ ਦੀ ਤਰਜੀਹ ਮਰੀਜ਼ਾਂ ਨੂੰ ਸੁਰੱਖਿਅਤ ਰੱਖਣਾ ਹੈ। ਇਸ ਤੋਂ ਬਾਅਦ ਜਾਂਚ ਕੀਤੀ ਜਾਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.