PunjabTop News

ਕਾਂਗਰਸੀ ਵਿਧਾਇਕ ਪਰਗਟ ਸਿੰਘ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਕੀਤੀ ਪੋਸਟ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ਨੇ ਕੀਤਾ ਡਿਲੀਟ

ਜਲੰਧਰ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਕੀਤੀ ਪੋਸਟ ਨੂੰ ਸੋਸ਼ਲ ਮੀਡੀਆ ਪਲੇਟਫਾਰਮ X (ਪਹਿਲਾਂ ਟਵਿੱਟਰ) ਨੇ ਡਿਲੀਟ ਕਰ ਦਿੱਤਾ ਹੈ। ਪ੍ਰਗਟ ਸਿੰਘ ਨੇ ਇਸ ਦਾ ਵਿਰੋਧ ਕਰਦਿਆਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਹੈ। ਉਹਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਸ਼ਿਕਾਇਤ ਦਰਜ ਕਰਵਾਈ ਗਈ ਹੈ।ਪ੍ਰਗਟ ਸਿੰਘ ਨੇ ਸੋਸ਼ਲ ਮੀਡੀਆ ਐਕਸ ‘ਤੇ ਇਕ ਹੋਰ ਪੋਸਟ ਲਿਖਦੇ ਹੋਏ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕ ਵਿੱਚ ਖੜ੍ਹਨ ਵਾਲਿਆਂ ਦੇ ਟਵਿੱਟਰ ਅਕਾਊਂਟ ਲਗਾਤਾਰ ਬੰਦ ਕੀਤੇ ਜਾ ਰਹੇ ਹਨ ਅਤੇ ਸਿੱਖਾਂ ਖ਼ਿਲਾਫ਼ ਨਫ਼ਰਤ ਭਰੀ ਭਾਸ਼ਾ ਵਰਤਣ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

ਕਿਸਾਨ ਜਥੇਬੰਦੀਆਂ ਅਤੇ ਸਾਰੀਆਂ ਵਿਰੋਧੀ ਪਾਰਟੀਆਂ ਨੇ ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਮੰਡੀਆਂ ਨੂੰ ਨਿੱਜੀ ਸਾਇਲੋ ਨਾਲ ਮਿਲਾਣ ਦਾ ਵਿਰੋਧ ਕੀਤਾ, ਜਿਸ ਤੋਂ ਬਾਅਦ ਭਗਵੰਤ ਮਾਨ ਸਰਕਾਰ ਨੂੰ ਨੋਟੀਫਿਕੇਸ਼ਨ ਵਾਪਸ ਲੈਣਾ ਪਿਆ। ਪਰ ਹੁਣ ਪੰਜਾਬ ਪੁਲਿਸ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਕੀਤੇ ਗਏ ਟਵੀਟ ਖਿਲਾਫ ਪੰਜਾਬ ਸਰਕਾਰ ਨੇ ਪਰਚਾ ਦਰਜ ਕੀਤਾ ਹੈ। ਕੀ ਮੋਦੀ ਅਤੇ ਭਗਵੰਤ ਮਾਨ ਦੇ ਰਾਜ ਵਿੱਚ ਕਿਸਾਨਾਂ ਦੇ ਹੱਕ ਵਿੱਚ ਖੜਨਾ ਗੁਨਾਹ ਹੈ?

ਪ੍ਰਗਟ ਸਿੰਘ ਨੇ ਸੋਸ਼ਲ ਮੀਡੀਆ ਰਾਹੀਂ ਭੇਜੇ ਨੋਟਿਸ ਨੂੰ ਵੀ ਪੋਸਟ ਕੀਤਾ ਹੈ ਜਿਸ ਵਿੱਚ ਲਿਖਿਆ ਹੈ, ਪਾਰਦਰਸ਼ਤਾ ਦੇ ਹਿੱਤ ਵਿੱਚ, ਅਸੀਂ ਤੁਹਾਨੂੰ ਇਹ ਸੂਚਿਤ ਕਰਨ ਲਈ ਲਿਖ ਰਹੇ ਹਾਂ ਕਿ X ਨੂੰ ਤੁਹਾਡੇ X ਖਾਤੇ, @PargatSOfficial ਦੇ ਸਬੰਧ ਵਿੱਚ ਸਟੇਟ ਸਾਈਬਰ ਕ੍ਰਾਈਮ ਸੈੱਲ ਤੋਂ ਇੱਕ ਬੇਨਤੀ ਪ੍ਰਾਪਤ ਹੋਈ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਹੇਠਾਂ ਦਿੱਤੀ ਸਮੱਗਰੀ ਭਾਰਤ ਦੇ ਕਾਨੂੰਨ ਦੀ ਉਲੰਘਣਾ ਕਰਦੀ ਹੈ।GKc6cTyWYAEGilc

ਅਸੀਂ ਇਸ ਬੇਨਤੀ ਦੇ ਨਤੀਜੇ ਵਜੋਂ ਇਸ ਸਮੇਂ ਰਿਪੋਰਟ ਕੀਤੀ ਸਮੱਗਰੀ ‘ਤੇ ਕੋਈ ਕਾਰਵਾਈ ਨਹੀਂ ਕੀਤੀ ਹੈ। ਕਿਉਂਕਿ ਸੂਚਿਤ ਕਰਨਾ ਸਾਡੀ ਨੀਤੀ ਹੈ। ਅਸੀਂ ਜਾਣਕਾਰੀ ਪ੍ਰਦਾਨ ਕਰਦੇ ਹਾਂ ਕਿ ਕੀ ਉਪਭੋਗਤਾ ਉਸ ਦੇਸ਼ ਵਿੱਚ ਰਹਿੰਦਾ ਹੈ ਜਿੱਥੇ ਬੇਨਤੀ ਕੀਤੀ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button