ਦਿੱਲੀ ਹਾਈ ਕੋਰਟ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ ‘ਤੇ ਅੱਜ ਮੰਗਲਵਾਰ ਨੂੰ ਅਪਣਾ ਫੈਸਲਾ ਸੁਣਾਏਗੀ।
ਹਾਈ ਕੋਰਟ ਦੀ ਵੈੱਬਸਾਈਟ ‘ਤੇ ਅਪਲੋਡ ਕੀਤੀ ਗਈ ਕੇਸ ਸੂਚੀ ਮੁਤਾਬਕ ਜਸਟਿਸ ਸਵਰਨ ਕਾਂਤਾ ਸ਼ਰਮਾ ਮੰਗਲਵਾਰ ਦੁਪਹਿਰ 2:30 ਵਜੇ ਪਟੀਸ਼ਨ ‘ਤੇ ਫੈਸਲਾ ਸੁਣਾਉਣਗੇ। ਅਪਣੀ ਗ੍ਰਿਫਤਾਰੀ ਤੋਂ ਇਲਾਵਾ ਕੇਜਰੀਵਾਲ ਨੇ ਉਨ੍ਹਾਂ ਨੂੰ ਈ.ਡੀ. ਹਿਰਾਸਤ ‘ਚ ਭੇਜਣ ਨੂੰ ਵੀ ਚੁਨੌਤੀ ਦਿਤੀ ਹੈ।
ਈ.ਡੀ. ਦੀ ਹਿਰਾਸਤ ਤੋਂ ਬਾਅਦ ਕੇਜਰੀਵਾਲ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿਤਾ ਗਿਆ ਸੀ ਅਤੇ ਉਹ ਇਸ ਸਮੇਂ ਤਿਹਾੜ ਜੇਲ੍ਹ ‘ਚ ਬੰਦ ਹਨ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੇ ਏਜੰਸੀ ਵਲੋਂ ਉਨ੍ਹਾਂ ਦੀ ਗ੍ਰਿਫਤਾਰੀ ਦੇ ਸਮੇਂ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਇਹ ਲੋਕਤੰਤਰ, ਨਿਰਪੱਖ ਚੋਣਾਂ ਅਤੇ ਬਰਾਬਰ ਮੌਕੇ ਸਮੇਤ ਸੰਵਿਧਾਨ ਦੇ ਬੁਨਿਆਦੀ ਢਾਂਚੇ ਦੀ ਉਲੰਘਣਾ ਹੈ।
ਈ.ਡੀ. ਨੇ ਪਟੀਸ਼ਨ ਦਾ ਵਿਰੋਧ ਕੀਤਾ ਅਤੇ ਦਲੀਲ ਦਿਤੀ ਕਿ ਕੇਜਰੀਵਾਲ ਚੋਣਾਂ ਦੇ ਆਧਾਰ ‘ਤੇ ਗ੍ਰਿਫਤਾਰੀ ਤੋਂ ਛੋਟ ਦਾ ਦਾਅਵਾ ਨਹੀਂ ਕਰ ਸਕਦੇ ਕਿਉਂਕਿ ਕਾਨੂੰਨ ਉਨ੍ਹਾਂ ਅਤੇ ਕਿਸੇ ਵੀ ਆਮ ਨਾਗਰਿਕ ‘ਤੇ ਬਰਾਬਰ ਲਾਗੂ ਹੁੰਦਾ ਹੈ। ਕੇਜਰੀਵਾਲ ਨੂੰ ਈ.ਡੀ. ਨੇ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ‘ਆਪ’ ਆਗੂ ਨੂੰ 1 ਅਪ੍ਰੈਲ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿਤਾ ਗਿਆ ਸੀ ਜਦੋਂ ਉਸਨੂੰ ਈ.ਡੀ. ਹਿਰਾਸਤ ਦੀ ਮਿਆਦ ਖਤਮ ਹੋਣ ‘ਤੇ ਹੇਠਲੀ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ। ਇਹ ਮਾਮਲਾ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ‘ਚ ਕਥਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਸਬੰਧਤ ਹੈ। ਇਹ ਨੀਤੀ ਰੱਦ ਕਰ ਦਿਤੀ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.