IndiaTop News

ਹਰਿਆਣਾ: ਸ਼ਰਾਬ ਦੇ ਨਸ਼ੇ ‘ਚ ਸੀ ਡਰਾਈਵਰ, ਸਪੀਡ 120; ਜ਼ਖਮੀ ਬੱਚੇ ਨੇ ਦੱਸਿਆ ਨਾਰਨੌਲ ਬੱਸ ਹਾਦਸੇ ਦਾ ਸੱਚ

ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਦੇ ਨਾਰਨੌਲ ਇਲਾਕੇ ਵਿੱਚ ਵੀਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਕਨੀਨਾ ਦੇ ਪਿੰਡ ਉਨਹਾਨੀ ਨੇੜੇ ਇੱਕ ਤੇਜ਼ ਰਫਤਾਰ ਸਕੂਲ ਬੱਸ ਪਲਟ ਗਈ। ਇਸ ਹਾਦਸੇ ਵਿੱਚ 8 ਬੱਚਿਆਂ ਦੀ ਜਾਨ ਚਲੀ ਗਈ। ਕਰੀਬ 28 ਬੱਚੇ ਜ਼ਖਮੀ ਹੋ ਗਏ। ਸਕੂਲ ਬੱਸ ਵਿੱਚ ਕਰੀਬ 35 ਬੱਚੇ ਸਵਾਰ ਸਨ। ਹਾਦਸੇ ਤੋਂ ਬਾਅਦ ਜ਼ਖਮੀ ਬੱਚਿਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਇਸ ਹਾਦਸੇ ਦਾ ਮੁੱਖ ਕਾਰਨ ਸਾਹਮਣੇ ਆਇਆ ਹੈ।ਹਾਦਸੇ ‘ਚ ਗੰਭੀਰ ਜ਼ਖਮੀ ਹੋਏ ਬੱਚੇ ਨੇ ਦੱਸਿਆ ਕਿ ਬੱਸ ਦਾ ਡਰਾਈਵਰ ਸ਼ਰਾਬ ਦੇ ਨਸ਼ੇ ‘ਚ ਸੀ। ਉਹ 120 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਬੱਸ ਚਲਾ ਰਿਹਾ ਸੀ। ਤੇਜ਼ ਰਫਤਾਰ ਦੌਰਾਨ ਬੱਸ ਦਾ ਸੰਤੁਲਨ ਨਹੀਂ ਰਿਹਾ ਅਤੇ ਬੱਸ ਪਲਟ ਗਈ। ਸੜਕ ਤੋਂ ਲੰਘ ਰਹੇ ਲੋਕ ਵੀ ਬੱਸ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਸਨ, ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲੀਸ ਨੇ ਘਟਨਾ ਵਾਲੀ ਥਾਂ ’ਤੇ ਪਈ ਬੱਸ ਨੂੰ ਕਰੇਨ ਦੀ ਮਦਦ ਨਾਲ ਚੁੱਕ ਕੇ ਥਾਣੇ ਲਿਆਂਦਾ। ਦੋਸ਼ੀ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button