IndiaTop News

ਮਹਿੰਦਰਗੜ੍ਹ ‘ਚ ਵਾਪਰੇ ਸਕੂਲ ਬੱਸ ਹਾਦਸੇ ਦੇ ਮਾਮਲੇ ‘ਚ ਅਸਿਸਟੈਂਟ ਸੈਕਟਰੀ ਮੁਅੱਤਲ

ਮਹਿੰਦਰਗੜ੍ਹ ‘ਚ ਵਾਪਰੇ ਸਕੂਲ ਬੱਸ ਹਾਦਸੇ ਦੇ ਮਾਮਲੇ ‘ਚ ਸੂਬੇ ਦੇ ਟਰਾਂਸਪੋਰਟ ਮੰਤਰੀ ਅਸੀਮ ਗੋਇਲ ਪੂਰੇ ਐਕਸ਼ਨ ਮੋਡ ‘ਚ ਨਜ਼ਰ ਆਏ। ਇਸ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਮਹਿੰਦਰਗੜ੍ਹ ਦੇ ਅਸਿਸਟੈਂਟ ਸੈਕਟਰੀ ਪ੍ਰਦੀਪ ਕੁਮਾਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ ਅਤੇ ਜਾਂਚ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ, ਜਿਸ ਦੀ ਅਗਵਾਈ ਰਾਜ ਦੇ ਵਧੀਕ ਟਰਾਂਸਪੋਰਟ ਕਮਿਸ਼ਨਰ ਰੋਡ ਸੇਫਟੀ ਕਰਨਗੇ।

ਟਰਾਂਸਪੋਰਟ ਮੰਤਰੀ ਅਸੀਮ ਗੋਇਲ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਮੇਟੀ ਨੂੰ ਨਿਰਧਾਰਿਤ ਸਮੇਂ ਅੰਦਰ ਆਪਣੀ ਵਿਸਥਾਰਤ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਸ ਲਈ ਕਮੇਟੀ ਮੌਕੇ ਦਾ ਮੁਆਇਨਾ ਵੀ ਕਰੇਗੀ। ਇਸ ਤੋਂ ਇਲਾਵਾ ਟਰਾਂਸਪੋਰਟ ਮੰਤਰੀ ਨੇ ਪੂਰੇ ਸੂਬੇ ਦੀਆਂ ਸਾਰੀਆਂ ਸਕੂਲੀ ਬੱਸਾਂ ਦੀ ਫਿਟਨੈੱਸ ਚੈੱਕ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ, ਜਿਸ ਲਈ ਤੁਰੰਤ ਪ੍ਰਭਾਵ ਨਾਲ ਸਾਰੇ ਜ਼ਿਲ੍ਹਿਆਂ ਵਿੱਚ ਵਿਭਾਗੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।

ਦਰਅਸਲ ਜਿਵੇਂ ਹੀ ਸੂਬੇ ਦੇ ਟਰਾਂਸਪੋਰਟ ਅਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਅਸੀਮ ਗੋਇਲ ਨੂੰ ਇਸ ਦਰਦਨਾਕ ਹਾਦਸੇ ਦੀ ਸੂਚਨਾ ਮਿਲੀ ਤਾਂ ਉਹ ਤੁਰੰਤ ਹਰਕਤ ‘ਚ ਆ ਗਏ ਅਤੇ ਕੁਝ ਹੀ ਘੰਟਿਆਂ ‘ਚ ਕਾਰਵਾਈ ਕਰਦੇ ਹੋਏ ਤਿੰਨੋਂ ਹੁਕਮ ਜਾਰੀ ਕਰ ਦਿੱਤੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button