IndiaTop News

ਇਜ਼ਰਾਈਲ ਅਤੇ ਈਰਾਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਏਅਰ ਇੰਡੀਆ ਨੇ ਪਣੀਆਂ ਸਾਰੀਆਂ ਉਡਾਣਾਂ 30 ਅਪ੍ਰੈਲ ਤੱਕ ਰੋਕੀਆਂ

ਇਜ਼ਰਾਈਲ ਅਤੇ ਈਰਾਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਭਾਰਤੀ ਏਅਰਲਾਈਨ ਕੰਪਨੀ ਏਅਰ ਇੰਡੀਆ ਨੇ ਤੇਲ ਅਵੀਵ ਲਈ ਆਪਣੀਆਂ ਸਾਰੀਆਂ ਉਡਾਣਾਂ 30 ਅਪ੍ਰੈਲ ਤੱਕ ਰੋਕ ਦਿੱਤੀਆਂ ਹਨ। ਏਅਰ ਇੰਡੀਆ ਨੇ ਇੱਕ ਪੋਸਟ ਵਿੱਚ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਹੈ।ਏਅਰ ਇੰਡੀਆ ਨੇ ਆਪਣੀ ਪੋਸਟ ‘ਚ ਕਿਹਾ ਕਿ ਮੱਧ ਪੂਰਬ ‘ਚ ਸਥਿਤੀ ਨੂੰ ਦੇਖਦੇ ਹੋਏ ਅਸੀਂ 30 ਅਪ੍ਰੈਲ 2024 ਤੱਕ ਤੇਲ ਅਵੀਵ ਤੋਂ ਆਉਣ-ਜਾਣ ਵਾਲੀਆਂ ਉਡਾਣਾਂ ਨੂੰ ਮੁਅੱਤਲ ਕਰ ਦਿੱਤਾ ਹੈ।

ਅਸੀਂ ਸਥਿਤੀ ‘ਤੇ ਨਜ਼ਰ ਰੱਖ ਰਹੇ ਹਾਂ। ਅਸੀਂ ਆਪਣੇ ਉਨ੍ਹਾਂ ਯਾਤਰੀਆਂ ਨੂੰ ਸਹਾਇਤਾ ਪ੍ਰਦਾਨ ਕਰ ਰਹੇ ਹਾਂ ਜਿਨ੍ਹਾਂ ਨੇ ਪਹਿਲਾਂ ਹੀ ਤੇਲ ਅਵੀਵ ਆਉਣ ਜਾਣ ਲਈ ਉਡਾਣਾਂ ਬੁੱਕ ਕੀਤੀਆਂ ਹਨ। ਕੰਪਨੀ ਨੇ ਕਿਹਾ ਕਿ ਗਾਹਕਾਂ ਅਤੇ ਚਾਲਕ ਦਲ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਨੇ ਵੀ ਈਰਾਨ ਅਤੇ ਇਜ਼ਰਾਈਲ ਲਈ ਟਰੈਵਲ ਐਡਵਾਈਜ਼ਰੀ ਜਾਰੀ ਕੀਤੀ ਸੀ। ਵਿਦੇਸ਼ ਮੰਤਰਾਲੇ ਨੇ ਭਾਰਤੀਆਂ ਨੂੰ ਅਗਲੇ ਨੋਟਿਸ ਤੱਕ ਈਰਾਨ ਅਤੇ ਇਜ਼ਰਾਈਲ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ। ਵਿਦੇਸ਼ ਮੰਤਰਾਲੇ ਨੇ ਉਨ੍ਹਾਂ ਸਾਰੇ ਭਾਰਤੀਆਂ ਨੂੰ ਵੀ ਬੇਨਤੀ ਕੀਤੀ ਹੈ ਜੋ ਵਰਤਮਾਨ ਵਿੱਚ ਈਰਾਨ ਅਤੇ ਇਜ਼ਰਾਈਲ ਵਿੱਚ ਰਹਿ ਰਹੇ ਹਨ। ਮੰਤਰਾਲੇ ਨੇ ਕਿਹਾ ਹੈ ਕਿ ਇਨ੍ਹਾਂ ਦੇਸ਼ਾਂ ਵਿਚ ਰਹਿ ਰਹੇ ਭਾਰਤੀਆਂ ਨੂੰ ਤੁਰੰਤ ਦੂਤਾਵਾਸ ਨਾਲ ਸੰਪਰਕ ਕਰਨਾ ਚਾਹੀਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button