ਦਿੱਲੀ ਪੁਲਿਸ ਦੀ ਟੀਮ ਨੇ ਸਤਿੰਦਰ ਜੀਤ ਸਿੰਘ ਉਰਫ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਦਿੱਲੀ ਪੁਲਿਸ ਨੇ ਕਾਰਵਾਈ ਕਰਦੇ ਹੋਏ 9 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਵਿੱਚੋਂ ਇੱਕ ਨਾਬਾਲਗ ਵੀ ਹੈ। ਸਪੈਸ਼ਲ ਸੈੱਲ ਨੇ ਦੇਸ਼ ਦੇ ਸੱਤ ਰਾਜਾਂ ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਇਹ ਕਾਰਵਾਈ ਕੀਤੀ ਸੀ। ਸਪੈਸ਼ਲ ਸੈੱਲ ਨੇ ਸੱਤ ਪਿਸਤੌਲ, 31 ਜਿੰਦਾ ਕਾਰਤੂਸ ਅਤੇ 11 ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ। ਗ੍ਰਿਫਤਾਰ ਕੀਤੇ ਗਏ ਸਾਰੇ ਅਪਰਾਧੀ ਸੋਸ਼ਲ ਮੀਡੀਆ ਰਾਹੀਂ ਇੱਕ ਦੂਜੇ ਨਾਲ ਜੁੜੇ ਹੋਏ ਸਨ।
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਸਿੰਡੀਕੇਟ ਦੇ 10 ਕਾਰਕੁਨਾਂ ਨੂੰ ਸੱਤ ਰਾਜਾਂ ਤੋਂ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ। ਇਹ ਲੋਕ ਦਿੱਲੀ ਅਤੇ ਹੋਰ ਰਾਜਾਂ ਵਿੱਚ ਕੋਈ ਵੱਡੀ ਵਾਰਦਾਤ ਕਰਨ ਦੀ ਸਾਜ਼ਿਸ਼ ਰਚ ਰਹੇ ਸਨ। ਗ੍ਰਿਫਤਾਰ ਕੀਤੇ ਗਏ ਕੁਝ ਲੋਕ ਪਹਿਲਾਂ ਵੀ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਇਸ਼ਾਰੇ ‘ਤੇ ਅਪਰਾਧਿਕ ਗਤੀਵਿਧੀਆਂ ‘ਚ ਸ਼ਾਮਲ ਸਨ। ਸਪੈਸ਼ਲ ਸੈੱਲ ਨੇ ਦਿੱਲੀ ਤੋਂ ਦੋ, ਰਾਜਸਥਾਨ ਤੋਂ ਇੱਕ, ਮੱਧ ਪ੍ਰਦੇਸ਼ ਤੋਂ ਇੱਕ, ਯੂਪੀ ਤੋਂ ਦੋ, ਪੰਜਾਬ ਤੋਂ ਦੋ, ਹਰਿਆਣਾ ਤੋਂ ਇੱਕ ਅਤੇ ਬਿਹਾਰ ਤੋਂ ਇੱਕ ਨੂੰ ਗ੍ਰਿਫ਼ਤਾਰ ਕੀਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.