PunjabTop News

ਬਰਨਾਲਾ ‘ਚ ਵਪਾਰੀਆਂ ਨੇ ਕਿਸਾਨਾਂ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈਕੇ ਕੀਤੇ ਬਜ਼ਾਰ ਬੰਦ

ਬਰਨਾਲਾ, 15 ਮਈ: ਬੀਤੇ ਦੋ ਦਿਨ ਪਹਿਲਾਂ ਬਰਨਾਲਾ ਵਿੱਚ ਕਿਸਾਨਾਂ ਵੱਲੋਂ ਇਮੀਗ੍ਰੇਸ਼ਨ ਦਫਤਰ ਤੇ ਬਾਹਰ ਧਰਨਾ ਲਾਇਆ ਗਿਆ ਸੀ। ਕਿਸਾਨਾਂ ਦਾ ਕਹਿਣਾ ਸੀ ਕਿ ਇਮੀਗ੍ਰੇਸ਼ਨ ਵਾਲਿਆਂ ਨੇ ਲੱਖਾਂ ਦੀ ਠੱਗੀ ਮਾਰੀ ਹੈ। ਜਿਸ ਕਰਕੇ ਉਹਨਾਂ ਨੇ ਇਮੀਗ੍ਰੇਸ਼ਨ ਦਫਤਰ ਬਾਹਰ ਧਰਨਾ ਲਾਇਆ ਹੋਇਆ ਹੈ। ਜਦੋਂ ਉੱਥੇ ਮੌਜੂਦ ਵਪਾਰੀਆਂ ਨੇ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਅਚਾਨਕ ਇਹ ਗੱਲਬਾਤ ਲੜਾਈ ਵਿੱਚ ਬਦਲ ਜਾਂਦੀ ਹੈ ਤੇ ਕਿਸਾਨਾਂ ਵੱਲੋਂ ਵਪਾਰੀਆ ਤੇ ਲਾਠੀਆਂ ਨਾਲ ਹਮਲਾ ਕੀਤਾ ਜਾਂਦਾ ਹੈ। ਵਪਾਰੀਆਂ ਨੇ ਆਪਣੇ ਉਤੇ ਹੋਏ ਲਾਠੀਚਾਰਜ ਨੂੰ ਲੈ ਕੇ ਰੋਸ ਪ੍ਰਗਟ ਕੀਤਾ ਸੀ ਤੇ ਹੁਣ ਬਰਨਾਲਾ ਦੇ ਵਪਾਰੀਆਂ ਨੇ ਬਰਨਾਲਾ ਇੱਕ ਦਿਨ ਲਈ ਮੁਕੰਮਲ ਬੰਦ ਦਾ ਐਲਾਨ ਕੀਤਾ ਹੈ। ਬਰਨਾਲਾ ਬੰਦ ਦਾ ਅਸਰ ਇਸ ਕਦਰ ਦੇਖਣ ਨੂੰ ਮਿਲ ਰਿਹਾ ਹੈ ਕਿ ਸਵੇਰ ਤੋਂ ਹੀ ਸਾਰੀਆਂ ਦੁਕਾਨਾਂ ਬੰਦ ਪਈਆਂ ਹਨ। ਬਰਨਾਲਾ ਵਪਾਰ ਮੰਡਲ ਦਾ ਦੋਸ਼ ਹੈ ਕਿ ਕਿਸਾਨਾਂ ਵੱਲੋਂ ਲਗਾਤਾਰ ਗੁੰਡਾਗਰਦੀ ਕੀਤੀ ਜਾ ਰਹੀ ਹੈ ਤੇ ਕਿਸਾਨ ਜਥੇਬੰਦੀਆਂ ਕਾਨੂੰਨ ਹੱਥ ਵਿੱਚ ਲੈ ਕੇ ਧੱਕੇਸ਼ਾਹੀਆਂ ਕਰ ਰਹੀਆਂ ਹਨ।

ਚਰਨਜੀਤ ਸਿੰਘ ਚੰਨੀ ਦੀਆਂ ਵਧੀਆਂ ਮੁਸ਼ਕਲਾਂ, ਚੋਣ ਕਮੀਸ਼ਨ ਸਖ਼ਤ

ਵਪਾਰੀ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੇ ਅੱਖਾਂ ਤੇ ਪੱਟੀ ਬੰਨੀ ਹੋਈ ਹੈ ਕਿਉਂਕਿ ਪੁਲਿਸ ਦੇ ਸਾਹਮਣੇ ਹੀ ਕਿਸਾਨਾਂ ਵੱਲੋਂ ਵਪਾਰੀਆਂ ਤੇ ਲਾਠੀ ਚਾਰਜ ਕੀਤਾ ਜਾ ਰਿਹਾ ਸੀ। ਵਪਾਰੀਆਂ ਦੀ ਮੰਗ ਹੈ ਕਿ ਲਾਠੀ ਚਾਰਜ ਕਰਨ ਵਾਲੇ ਕਿਸਾਨਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਵਪਾਰੀਆਂ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਜੇਕਰ ਉਹਨਾਂ ਨੂੰ ਇਨਸਾਫ ਨਹੀਂ ਦਿੱਤਾ ਗਿਆ ਤਾਂ ਆਲ ਇੰਡੀਆ ਵਪਾਰ ਮੰਡਲ ਹੜਤਾਲ ਤੇ ਜਾਵੇਗਾ। ਵਪਾਰੀਆ ਵੱਲੋਂ ਇੱਕ ਦਿਨ ਦਾ ਕਿੱਤਾ ਗਿਆ ਬੰਦ ਦਾ ਐਲਾਨ ਨਾਲ ਲੋਕਾਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਹੁਣ ਦੇਖਣਾ ਹੋਵੇਗਾ ਕਿ ਵਪਾਰੀਆਂ ਵੱਲੋਂ ਰੱਖੀ ਗਈ ਮੰਗ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਕੀ ਕਾਰਵਾਈ ਕੀਤੀ ਜਾਂਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button