PunjabTop News

ਕਿਸਾਨਾਂ ਨੇ ਸ਼ੰਭੂ ਰੇਲ ਪਟੜੀ ਤੋਂ ਹਟਣ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦਾ ਘਿਰਾਓ ਕਰਨ ਦਾ ਕੀਤਾ ਐਲਾਨ

ਕਰੀਬ ਇੱਕ ਮਹੀਨੇ ਬਾਅਦ ਕਿਸਾਨਾਂ ਨੇ ਸ਼ੰਭੂ ਦਾ ਰੇਲਵੇ ਟਰੈਕ ਛੱਡਣ ਦਾ ਫੈਸਲਾ ਕੀਤਾ ਹੈ। ਉਹ ਟੈਂਟ ਅਤੇ ਹੋਰ ਸਮਾਨ ਵੀ ਲੈ ਗਏ ਹਨ। ਹਾਲਾਂਕਿ ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਦਾ ਅੰਦੋਲਨ ਸ਼ੰਭੂ ਅਤੇ ਖਨੈਰੀ ਬਾਰਡਰ ‘ਤੇ ਜਾਰੀ ਰਹੇਗਾ। ਰੇਲ ਪਟੜੀ ਤੋਂ ਹਟਣ ਦੇ ਐਲਾਨ ਤੋਂ ਬਾਅਦ ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਫੈਸਲਾ ਕੀਤਾ ਹੈ ਕਿ ਪੰਜਾਬ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਤੋਂ ਸਿੱਧੇ ਸਵਾਲ ਪੁੱਛੇ ਜਾਣਗੇ ਕਿ ਉਨ੍ਹਾਂ ਨੇ ਲਿਖਤੀ ਵਾਅਦਾ ਕਰਨ ਦੇ ਬਾਵਜੂਦ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਿਉਂ ਨਹੀਂ ਕੀਤਾ। ਉਨ੍ਹਾਂ ਨੂੰ ਝੂਠ ਬੋਲ ਕੇ ਕਿਉਂ ਠੱਗਿਆ ਗਿਆ? ਜੇਕਰ ਜਵਾਬ ਨਾ ਦਿੱਤਾ ਤਾਂ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਪ੍ਰਧਾਨ ਮੰਤਰੀ ਮੋਦੀ ਦੋ ਦਿਨ ਪੰਜਾਬ ‘ਚ ਰਹਿਣਗੇ। 23 ਨੂੰ ਉਹ ਪਟਿਆਲ ਵਿੱਚ ਪਰਨੀਤ ਕੈਰ ਦੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ ਅਤੇ 24 ਨੂੰ ਗੁਰਦਾਸਪੁਰ ਅਤੇ ਜਲੰਧਰ ਵਿੱਚ ਸੁਰੱਖਿਆ ਏਜੰਸੀਆਂ ਅਤੇ ਪੰਜਾਬ ਪੁਲਿਸ ਵੀ ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਚੌਕਸ ਹੈ। ਮੋਦੀ ਦੀ ਸੁਰੱਖਿਆ ਲਈ NSG ਕਮਾਂਡੋਆਂ ਦੇ ਨਾਲ ਗੁਜਰਾਤ ਪੁਲਿਸ ਦੀਆਂ 7 ਕੰਪਨੀਆਂ ਪੰਜਾਬ ਪਹੁੰਚ ਗਈਆਂ ਹਨ। ਇਸ ਵਾਰ ਸੁਰੱਖਿਆ ਏਜੰਸੀਆਂ ਮੋਦੀ ਦੀ ਸੁਰੱਖਿਆ ‘ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਹੀਂ ਛੱਡਣਾ ਚਾਹੁੰਦੀਆਂ, ਇਸ ਲਈ ਪੰਜਾਬ ਪੁਲਸ ਨੂੰ ਚੌਕਸ ਕਰ ਦਿੱਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਨ੍ਹਾਂ ਦੀ ਖੁਫ਼ੀਆ ਏਜੰਸੀ ਅਤੇ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਦੀ ਅਗਵਾਈ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ

ਪੰਜਾਬ ਦੀਆਂ ਦੋ ਕਿਸਾਨ ਜਥੇਬੰਦੀਆਂ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 17 ਅਪਰੈਲ ਤੋਂ ਰੇਲਵੇ ਸਟੇਸ਼ਨ ’ਤੇ ਜਾਮ ਲਗਾ ਕੇ ਬੈਠੀਆਂ ਹੋਈਆਂ ਹਨ। ਇਸ ਕਾਰਨ ਰੋਜ਼ਾਨਾ ਕਈ ਟਰੇਨਾਂ ਰੱਦ ਹੋ ਰਹੀਆਂ ਹਨ ਅਤੇ ਕਈਆਂ ਨੂੰ ਡਾਇਵਰਟ ਕੀਤਾ ਗਿਆ ਹੈ। ਇਸ ਕਾਰਨ ਜਨਤਾ ਕਾਫੀ ਪਰੇਸ਼ਾਨ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button