ਅੱਜ ਸ਼ਾਹਰੁਖ ਖਾਨ ਨੂੰ ਮਿਲ ਜਾਵੇਗੀ ਹਸਪਤਾਲ ਤੋਂ ਛੁੱਟੀ, ਡੀਹਾਈਡ੍ਰੇਸ਼ਨ ਦਾ ਸ਼ਿਕਾਰ
ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਦੀ ਹੈਲਥ ਅਪਡੇਟ ਸਾਹਮਣੇ ਆਈ ਹੈ। ਸ਼ਾਹਰੁਖ ਖਾਨ ਨੂੰ ਅੱਜ ਹੀ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ। ਕੱਲ੍ਹ ਹੀਟ ਸਟ੍ਰੋਕ ਕਾਰਨ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਅਹਿਮਦਾਬਾਦ ਦੇ ਕੇਡੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਰਿਪੋਰਟ ਮੁਤਾਬਕ ਸ਼ਾਹਰੁਖ ਡੀਹਾਈਡ੍ਰੇਸ਼ਨ ਦਾ ਸ਼ਿਕਾਰ ਸਨ। ਉਨ੍ਹਾਂ ਦੀ ਪਤਨੀ ਗੌਰੀ ਖਾਨ ਅਤੇ ਅਦਾਕਾਰਾ ਜੂਹੀ ਚਾਵਲਾ ਉਨ੍ਹਾਂ ਨੂੰ ਮਿਲਣ ਹਸਪਤਾਲ ਪਹੁੰਚੀਆਂ ਸਨ। ਜਿਸ ਤੋਂ ਬਾਅਦ ਜੂਹੀ ਨੇ ਸ਼ਾਹਰੁਖ ਬਾਰੇ ਇੱਕ ਅਪਡੇਟ ਸ਼ੇਅਰ ਕੀਤੀ ਜਾਣਕਾਰੀ ਮੁਤਾਬਕ ਸ਼ਾਹਰੁਖ ਦੀ ਸਿਹਤ ‘ਚ ਕਾਫੀ ਸੁਧਾਰ ਹੋਇਆ ਹੈ ਅਤੇ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਸ ਸਬੰਧੀ ਹਸਪਤਾਲ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬੁਲੇਟਿਨ ਜਾਰੀ ਨਹੀਂ ਕੀਤਾ ਗਿਆ ਹੈ। ਪਰ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ, ਸ਼ਾਹਰੁਖ ਦੇ ਹਸਪਤਾਲ ‘ਚ ਭਰਤੀ ਹੋਣ ਤੋਂ ਬਾਅਦ ਬੁੱਧਵਾਰ ਸ਼ਾਮ ਉਨ੍ਹਾਂ ਦੀ ਪਤਨੀ ਗੌਰੀ ਖਾਨ ਉਨ੍ਹਾਂ ਨੂੰ ਮਿਲਣ ਲਈ ਅਹਿਮਦਾਬਾਦ ਪਹੁੰਚੀ। ਸ਼ਾਹਰੁਖ ਦੀ ਕਰੀਬੀ ਦੋਸਤ ਅਤੇ ਆਈਪੀਐਲ ਟੀਮ ਕੋਲਕਾਤਾ ਨਾਈਟ ਰਾਈਡਰਜ਼ ਦੀ ਸਹਿ-ਮਾਲਕ ਜੂਹੀ ਚਾਵਲਾ ਵੀ ਉਨ੍ਹਾਂ ਨੂੰ ਮਿਲਣ ਪਹੁੰਚੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.