PunjabTop News

ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਪੰਜਾਬ ਚ ਪੈਟਰੋਲ 21 ਪੈਸੇ ਸਸਤਾ

ਸੋਮਵਾਰ (27 ਮਈ) ਨੂੰ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਦੇਸ਼ ਵਿਚ ਈਂਧਨ ਦੀਆਂ ਕੀਮਤਾਂ ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ ‘ਤੇ ਤੈਅ ਕੀਤੀਆਂ ਜਾਂਦੀਆਂ ਹਨ। ਸੂਬਾ ਸਰਕਾਰਾਂ ਆਪਣੇ ਪੱਧਰ ‘ਤੇ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਅਤੇ ਹੋਰ ਟੈਕਸ ਲਗਾਉਂਦੀਆਂ ਹਨ, ਜਿਸ ਕਾਰਨ ਦੇਸ਼ ਭਰ ‘ਚ ਇਨ੍ਹਾਂ ਦੀਆਂ ਕੀਮਤਾਂ ਵੀ ਵੱਖ-ਵੱਖ ਹੁੰਦੀਆਂ ਹਨ।
ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰਦੀਆਂ ਹਨ। ਅੱਜ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਹੋਰ ਮਹਾਨਗਰਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ, ਇੰਡੀਅਨ ਆਇਲ ਕਾਰਪੋਰੇਸ਼ਨ ਆਫ ਇੰਡੀਆ ਵਰਗੀਆਂ ਕੰਪਨੀਆਂ ਆਪਣੀਆਂ ਵੈੱਬਸਾਈਟਾਂ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰਦੀਆਂ ਹਨ।

ਪੰਜਾਬ ਵਿਚ ਪੈਟਰੋਲ ਕੱਲ੍ਹ ਦੇ ਮੁਕਾਬਲੇ 21 ਪੈਸੇ ਸਸਤਾ ਹੋ ਕੇ 96.59 ₹/L ‘ਤੇ ਟਰੇਡ ਕਰ ਰਿਹਾ ਹੈ। ਓਥੇ ਹੀ ਡੀਜ਼ਲ ਵੀ 24 ਪੈਸੇ ਸਸਤਾ ਹੋ ਕੇ 86.85 ₹/L ‘ਤੇ ਵਿਕ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button