Press ReleasePunjabTop News

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਵਧਾਉਣ ਦੇ ਨਿਰਦੇਸ਼

EVM ਦੇ ਢੁੱਕਵੇਂ ਪ੍ਰਬੰਧਨ ਅਤੇ ਪੋਲਿੰਗ ਸਟੇਸ਼ਨ ਪ੍ਰਟੋਕੋਲ ਦੇ ਅਮਲ ਵਾਸਤੇ ਠੋਸ ਕਦਮ ਚੁੱਕਣ ਲਈ ਕਿਹਾ

ਪੋਲਿੰਗ ਸਟਾਫ਼ ਦੀ ਸਹੂਲਤ ਅਤੇ ਸੁਰੱਖਿਆ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ
ਚੰਡੀਗੜ੍ਹ, 30 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਪਾਰਦਰਸ਼ੀ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਦੇ ਨਾਲ-ਨਾਲ ਵੱਧ ਤੋਂ ਵੱਧ ਵੋਟਿੰਗ ਫੀਸਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ (ਡੀਸੀਜ਼) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀਜ਼) ਨੂੰ ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ। ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀ ਨੇ ਅਧਿਕਾਰੀਆਂ ਨੂੰ ਵੋਟਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਹਲਕੇ ਤੋਂ ਬਾਹਰਲੇ ਲੋਕਾਂ ਦੀ ਆਵਾਜਾਈ ‘ਤੇ ਤਿੱਖੀ ਨਜ਼ਰ ਰੱਖਅ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਨੂੰ ਵੀ ਪੋਲਿੰਗ ਖ਼ਤਮ ਹੋਣ ਤੱਕ ਚੌਕਸੀ ਵਧਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਵਾਲੀ ਰਾਤ ਨੂੰ ਜ਼ਿਆਦਾ ਸ਼ਿਕਾਇਤਾਂ ਪ੍ਰਾਪਤ ਹੋਣ ਨੂੰ ਧਿਆਨ ਵਿੱਚ ਰੱਖਦਿਆਂ ਇਸ ਪਾਸੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਡਾ. ਮਨਮੋਹਨ ਸਿੰਘ ਦੇ ਪੱਤਰ ਰਾਹੀਂ ਪੰਜਾਬ ਦੀਆਂ ਸਮੱਸਿਆਵਾਂ ‘ਤੇ ਕਾਂਗਰਸ ਦਾ ਹਮਲਾ: ਦੇਵਿੰਦਰ ਯਾਦਵ ਅਤੇ ਪਵਨ ਖੇੜਾ ਨੇ ਕੇਂਦਰ ਸਰਕਾਰ ਨੂੰ ਘੇਰਿਆ

ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ’ਤੇ ਮੋਬਾਈਲ ਫੋਨ ਜਾਂ ਹੋਰ ਇਲੈਕਟ੍ਰਾਨਿਕ ਉਪਕਰਨ ਲਿਜਾਣ ਜਾਂ ਇਸਦੀ ਵਰਤੋਂ ਦੀ ਸਖ਼ਤ ਮਨਾਹੀ ਹੈ। ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੇ ਸਬੰਧ ਵਿੱਚ ਸਿਬਿਨ ਸੀ ਨੇ ਕਿਸੇ ਵੀ ਖ਼ਰਾਬ ਜਾਂ ਸਹੀ ਢੰਗ ਨਾਲ ਕੰਮ ਨਾ ਕਰਨ ਵਾਲੀ ਈ.ਵੀ.ਐਮ. ਮਸ਼ੀਨ ਨੂੰ  10-20 ਮਿੰਟਾਂ ਦੇ ਅੰਦਰ-ਅੰਦਰ ਤੁਰੰਤ ਬਦਲਣ ਦੀ ਹਦਾਇਤ ਕੀਤੀ ਹੈ। ਮੁੱਖ ਚੋਣ ਅਧਿਕਾਰੀ ਨੇ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ਅਤੇ ਡਿਸਟ੍ਰੀਬਿਊਸ਼ਨ ਤੇ ਰਿਸੀਵਿੰਗ ਸੈਂਟਰਾਂ ‘ਤੇ ਖਾਣ-ਪੀਣ ਅਤੇ ਰਿਹਾਇਸ਼ ਦੇ ਉਚਿਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵੋਟਿੰਗ ਤੋਂ ਬਾਅਦ ਪੋਲਿੰਗ ਸਟਾਫ਼ ਦੇ ਘਰ ਜਾਣ ਲਈ ਟਰਾਂਸਪੋਰਟ ਦੇ ਢੁੱਕਵੇਂ ਪ੍ਰਬੰਧ ਕਰਨ ਤੋਂ ਇਲਾਵਾ ਸਟਾਫ਼ ਨੂੰ ਮਾਣਭੱਤੇ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਜਾਵੇ। ਸਿਬਿਨ ਸੀ ਨੇ ਅਧਿਕਾਰੀਆਂ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਆਪਣੇ ਯਤਨ ਜਾਰੀ ਰੱਖਣ ਲਈ ਕਿਹਾ ਤਾਂ ਜੋ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਿਆ ਸਕੇ ਅਤੇ ਕਿਸੇ ਵੀ ਬੂਥ ‘ਤੇ ਮੁੜ ਚੋਣ ਕਰਾਉਣ ਦੀ ਨੌਬਤ ਨਾ ਆਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button