ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦਿੱਤਾ ਹੈ। ਦਰਅਸਲ ਉੱਤਰ ਪ੍ਰਦੇਸ਼ ਵਿਚ ਜ਼ਿਲ੍ਹਾ ਪੀਲੀਭੀਤ ਨੇੜਲੇ ਪਿੰਡ ਟਿੱਪਰੀਆ ਮਝਰਾ ਵਿਖੇ ਇਕ ਗ੍ਰੰਥੀ ਸਿੰਘ ਦੀ ਨਾਬਾਲਿਗ ਧੀ ਦੇ ਅਗਵਾਕਾਰ, ਬਲਾਤਕਾਰੀਆਂ ਦੀ ਗ੍ਰਿਫਤਾਰੀ ਵਿਚ ਪੁਲਿਸ ਦੀ ਢਿੱਲਮੱਠ ‘ਤੇ ਸਖ਼ਤ ਨੋਟਿਸ ਲੈਂਦਿਆਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਇਕ ਹਫਤੇ ਦਾ ਅਲਟੀਮੇਟਮ ਦਿੰਦਿਆ ਆਖਿਆ ਹੈ ਕਿ ਜੇਕਰ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਸਿੱਖ ਸੰਗਤ ਨੂੰ ਆਪਣੇ ਪੱਧਰ ‘ਤੇ ਵੱਡੀ ਅਤੇ ਸਖ਼ਤ ਕਾਰਵਾਈ ਲਈ ਮਜਬੂਰ ਹੋਣਾ ਪਵੇਗਾ।
ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਗੁਰਦੁਆਰਾ ਸਾਹਿਬ ਪਿੰਡ ਟਿੱਪਰੀਆਂ ਮਝਰਾ ਤਹਿਸੀਲ ਪੂਰਨਪੁਰ, ਜ਼ਿਲ੍ਹਾ ਪੀਲੀਭੀਤ ਉੱਤਰ ਪ੍ਰਦੇਸ਼ ਦੇ ਗ੍ਰੰਥੀ ਸਿੰਘ ਦੀ 13 ਸਾਲਾ ਬੱਚੀ ਨੂੰ ਕੁਝ ਵਿਅਕਤੀਆਂ ਵੱਲੋਂ ਅਗਵਾ ਕਰ ਕੇ ਉਸ ਨਾਲ ਜਬਰ-ਜਨਾਹ ਕਰਨ ਦੀ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ।
ਉਨ੍ਹਾਂ ਦੱਸਿਆ ਕਿ ਪੀੜਤ ਬੱਚੀ ਨੇ ਅਦਾਲਤ ਵਿਚ ਆਪਣੇ ਬਿਆਨਾ ਦੌਰਾਨ ਮੁਲਜ਼ਮਾਂ ਦੀ ਸ਼ਨਾਖਤ ਕੀਤੀ ਹੈ ਪਰ ਉਥੋਂ ਦੀ ਸੰਗਤ ਤੇ ਪਤਾ ਲੱਗਾ ਹੈ ਕਿ ਸਥਾਨਕ ਪੁਲਿਸ ਅਧਿਕਾਰੀ ਦੇ ਰਸੂਖਵਾਨ ਮੁਲਜ਼ਮਾਂ ਦਾ ਪੱਖ ਪੂਰ ਰਹੇ ਹਨ ਅਤੇ ਸ਼ਰੇਆਮ ਆਖ ਰਹੇ ਹਨ ਕਿ ਕਿਸੇ ਵੀ ਸੂਰਤ ਵਿਚ ਇਨ੍ਹਾਂ ਖ਼ਿਲਾਫ ਕੋਈ ਕਾਰਵਾਈ ਨਹੀਂ ਹੋਵੇਗੀ।
ਉਨ੍ਹਾਂ ਕਿਹਾ ਕਿ ਜੇ ਇਕ ਹਫਤੇ ‘ਚ ਉੱਤਰ ਪ੍ਰਦੇਸ਼ ਪੁਲਿਸ ਨੇ ਸਾਰਿਆ ਨੂੰ ਗ੍ਰਿਫਤਾਰ ਨਾ ਕੀਤਾ ਤਾ ਸਿੱਖ ਸੰਗਤ ਗ੍ਰੰਥੀ ਸਿੰਘ ਤੇ ਉਸ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਆਪਣੇ ਪੱਧਰ ‘ਤੇ ਸਖ਼ਤ ਕਾਰਵਾਈ ਕਰਨ ਲਈ ਮਜਬੂਰ ਹੋਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.