ਤਰ ਪ੍ਰਦੇਸ਼ ਵਿੱਚ ਇੱਕ ਪਾਸੇ ਜਿੱਥੇ ਸਮਾਜਵਾਦੀ ਪਾਰਟੀ ਅਤੇ ਇੰਡੀਆ ਗਠਜੋੜ ਵਧੀਆਂ ਪ੍ਰਦਰਸ਼ਨ ਕਰਦੀ ਨਜ਼ਰ ਆ ਰਹੀ ਹੈ ਤਾਂ ਉੱਧਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਆਪਣੀ ਸੀਟ ਤੋਂ ਹੈਟ੍ਰਿਕ ਲਗਾਉਂਦੇ ਨਜ਼ਰ ਆ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਇਸ ਵੇਲ੍ਹੇ ਵੱਡੀ ਲੀਡ ਲੈ ਕੇ ਆਪਣੇ ਵਿਰੋਧੀ ਉਮੀਦਵਾਰ ਅਜੇ ਰਾਏ ਤੋਂ ਕਾਫੀ ਅੱਗੇ ਚੱਲ ਰਹੇ ਹਨ।
ਵਾਰਾਣਸੀ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ਼ ਇੰਡੀਆ ਗਠਜੋੜ ਦੇ ਅਜੈ ਰਾਏ ਚੋਣ ਮੈਦਾਨ ਵਿੱਚ ਹਨ। ਅਜੇ ਰਾਏ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਹਨ। 2014 ਦੀਆਂ ਲੋਕ ਸਭਾ ਚੋਣਾਂ ‘ਚ ਅਜੇ ਰਾਏ ਨੇ ਵਾਰਾਣਸੀ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜੀ ਸੀ ਅਤੇ ਤੀਜੇ ਨੰਬਰ ‘ਤੇ ਰਹੇ ਸਨ। ਉਨ੍ਹਾਂ ਨੂੰ 7.34 ਫੀਸਦੀ ਵੋਟਾਂ ਮਿਲੀਆਂ। ਉਸ ਸਮੇਂ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਚੋਣ ਲੜੀ ਸੀ ਅਤੇ ਉਹ 20.30 ਫੀਸਦੀ ਵੋਟਾਂ ਲੈ ਕੇ ਦੂਜੇ ਨੰਬਰ ‘ਤੇ ਰਹੇ ਸਨ। ਪ੍ਰਧਾਨ ਮੰਤਰੀ ਮੋਦੀ ਨੂੰ 56.37 ਫੀਸਦੀ ਵੋਟਾਂ ਮਿਲੀਆਂ ਅਤੇ ਅਰਵਿੰਦ ਕੇਜਰੀਵਾਲ ਖਿਲਾਫ 3.70 ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.