SportsTop News

ਆਸਟ੍ਰੇਲੀਆ ਨੇ ਇੰਗਲੈਂਡ ਨੂੰ 36 ਦੌੜਾਂ ਨਾਲ ਹਰਾਇਆ

ਬਾਰਬਾਡੋਸ ਦੇ ਕੈਨਿੰਗਸਟਨ ਓਵਲ ਸਟੇਡੀਅਮ ‘ਚ ਖੇਡੇ ਗਏ ਮੁਕਾਬਲੇ ‘ਚ ਆਸਟ੍ਰੇਲੀਆ ਨੇ ਸ਼ਾਨਦਾਰ ਬੱਲੇਬਾਜ਼ੀ ਤੋਂ ਬਾਅਦ ਗੇਂਦਬਾਜ਼ਾਂ ਦੇ ਦਮਦਾਰ ਪ੍ਰਦਰਸ਼ਨ ਦੀ ਬਦੌਲਤ ਇੰਗਲੈਂਡ ਨੂੰ 36 ਦੌੜਾਂ ਨਾਲ ਹਰਾ ਦਿੱਤਾ ਹੈ।

ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ ਕੀਤਾ ਸੀ, ਜਿਸ ਤੋਂ ਬਾਅਦ ਆਸਟ੍ਰੇਲੀਆ ਨੇ ਬੱਲੇਬਾਜ਼ੀ ਕਰਦਿਆਂ ਟ੍ਰੈਵਿਸ ਹੈੱਡ (34), ਡੇਵਿਡ ਵਾਰਨਰ (39), ਮਿਚੇਲ ਮਾਰਸ਼ (35), ਗਲੇਨ ਫਿਲਿਪਸ (28) ਦੀਆਂ ਤਾਬੜਤੋੜ ਪਾਰੀਆਂ ਦੀ ਬਦੌਲਤ 20 ਓਵਰਾਂ ‘ਚ 7 ਵਿਕਟਾਂ ਗੁਆ ਕੇ 201 ਦੌੜਾਂ ਦਾ ਮਜ਼ਬੂਤ ਸਕੋਰ ਬਣਾਇਆ ਸੀ।

ਇਸ ਟੀਚੇ ਦਾ ਪਿੱਛਾ ਕਰਨ ਉਤਰੀ ਇੰਗਲੈਂਡ ਦੀ ਟੀਮ ਦੀ ਸ਼ੁਰੂਆਤ ਸ਼ਾਨਦਾਰ ਰਹੀ ਤੇ ਓਪਨਰਾਂ ਨੇ ਪਹਿਲੇ 7 ਓਵਰਾਂ ‘ਚ 70 ਦੌੜਾਂ ਜੜ ਦਿੱਤੀਆਂ। ਇਸ ਤੋਂ ਬਾਅਦ ਫਿਲ ਸਾਲਟ 23 ਗੇਂਦਾਂ ‘ਚ 4 ਚੌਕੇ ਤੇ 2 ਛੱਕਿਆਂ ਦੀ ਮਦਦ ਨਾਲ 37 ਦੌੜਾਂ ਬਣਾ ਕੇ ਐਡਮ ਜ਼ੈਂਪਾ ਦੀ ਗੇਂਦ ‘ਤੇ ਕਲੀਨ ਬੋਲਡ ਹੋ ਗਿਆ।

ਉਸ ਤੋਂ ਬਾਅਦ ਜਾਸ ਬਟਲਰ ਵੀ 28 ਗੇਂਦਾਂ ‘ਚ 42 ਦੌੜਾਂ ਬਣਾ ਕੇ ਜ਼ੈਂਪਾ ਦਾ ਅਗਲਾ ਸ਼ਿਕਾਰ ਬਣਿਆ। ਵਿਲ ਜੈਕਸ (10) ਤੇ ਜਾਨੀ ਬੇਅਰਸਟਾ (7) ਸਸਤੇ ‘ਚ ਪੈਵੇਲੀਅਨ ਪਰਤ ਗਏ। ਇਸ ਤੋਂ ਬਾਅਦ ਮੋਈਨ ਅਲੀ ਨੇ ਕੁਝ ਸ਼ਾਨਦਾਰ ਸ਼ਾਟ ਖੇਡੇ ਤੇ 15 ਗੇਂਦਾਂ ‘ਚ 3 ਛੱਕਿਆਂ ਦੀ ਮਦਦ ਨਾਲ 25 ਦੌੜਾਂ ਬਣਾ ਕੇ ਪੈਟ ਕਮਿੰਸ ਦੀ ਗੇਂਦ ‘ਤੇ ਕੈਚ ਆਊਟ ਹੋ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button