ਫ਼ਿਰੋਜ਼ਪੁਰ ਦੇ ਹਲਕਾ ਜ਼ੀਰਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਹਾਲ ਹੀ ਵਿੱਚ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਅਸਲਾ ਐਕਟ ਅਤੇ ਕਤਲ ਦੀ ਕੋਸ਼ਿਸ਼ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਸਾਬਕਾ ਵਿਧਾਇਕ ਉੱਤੇ ਕਿਸੇ ਵਿਅਕਤੀ ਦੀ ਜ਼ਮੀਨ ਉੱਤੇ ਕਬਜਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
ਜ਼ੀਰਾ ਪੁੱਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਮਾਮਲੇ ਦੀ ਨਿਰਪੱਖ ਜਾਂਚ ਨਾ ਹੋਈ ਤਾਂ ਐੱਸਐੱਸਪੀ ਦਫ਼ਤਰ ਦਾ ਘਿਰਾਓ ਕਰਨਗੇ। ਜ਼ੀਰਾ ਦੇ ਪਿੰਡ ਬੱਗੀ ਵਿਚ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਦੇ ਚਾਚਾ ਮਹਿੰਦਰਜੀਤ ਸਿੰਘ ਦਾ ਪਿੰਡ ਦੇ ਹੀ ਗੁਰਲਾਲ ਸਿੰਘ ਨਾਲ 10 ਏਕੜ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ, ਜਿਸ ਨੂੰ ਲੈ ਕੇ ਵੀਰਵਾਰ ਨੂੰ ਦੋਵਾਂ ਧੜਿਆਂ ‘ਚ ਝਗੜਾ ਹੋ ਗਿਆ ਸੀ। ਇਸ ਵਿਚਕਾਰ ਗੁਰਲਾਲ ਸਿੰਘ ਦੀ ਲੱਤ ਵਿਚ ਗੋਲੀ ਲੱਗ ਗਈ।ਜਿਸ ਨਾਲ ਉਹ ਜ਼ਖ਼ਮੀ ਹੋ ਗਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.