ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦੇ ਆਖਰੀ ਮੈਚ ਵਿੱਚ ਦੱਖਣੀ ਅਫਰੀਕਾ ਨੂੰ ਹਰਾ ਕੇ 3-0 ਨਾਲ ਕਲੀਨ ਸਵੀਪ ਕਰ ਲਿਆ ਹੈ। ਆਖਰੀ ਵਨਡੇ ਮੈਚ ‘ਚ ਦੱਖਣੀ ਅਫਰੀਕਾ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ ‘ਚ 215 ਦੌੜਾਂ ਬਣਾਈਆਂ।
ਕਪਤਾਨ ਲੌਰਾ ਨੇ 61 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਜਵਾਬ ‘ਚ ਭਾਰਤੀ ਟੀਮ ਨੇ ਸਿਰਫ 40.4 ਓਵਰਾਂ ‘ਚ ਹੀ ਟੀਚਾ ਹਾਸਲ ਕਰ ਲਿਆ। ਮੈਚ ਦੌਰਾਨ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਭਾਰਤ ਲਈ ਬੱਲੇਬਾਜ਼ੀ ਕਰਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕਰਦੀ ਨਜ਼ਰ ਆਈ। ਸਮ੍ਰਿਤੀ ਦੇ ਬੱਲੇ ਤੋਂ 90 ਦੌੜਾਂ ਆਈਆਂ। ਉਸ ਤੋਂ ਇਲਾਵਾ ਕਪਤਾਨ ਹਰਮਨਪ੍ਰੀਤ ਕੌਰ ਨੇ ਅੰਤ ਵਿੱਚ ਬੱਲੇ ਨਾਲ ਟੀਮ ਦੀ ਮਦਦ ਕੀਤੀ।
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ 3-0 ਨਾਲ ਜਿੱਤ ਲਈ ਹੈ। ਪਹਿਲੇ ਵਨਡੇ ਮੈਚ ‘ਚ ਭਾਰਤੀ ਟੀਮ ਨੇ ਦੱਖਣੀ ਅਫਰੀਕਾ ਨੂੰ 143 ਦੌੜਾਂ ਨਾਲ ਹਰਾਇਆ ਸੀ, ਜਦਕਿ ਦੂਜੇ ਵਨਡੇ ਮੈਚ ‘ਚ ਭਾਰਤ ਨੂੰ ਸਖਤ ਸੰਘਰਸ਼ ਕਰਨਾ ਪਿਆ ਸੀ ਅਤੇ ਭਾਰਤ ਨੇ ਉਹ ਮੈਚ 4 ਦੌੜਾਂ ਦੇ ਕਰੀਬੀ ਫਰਕ ਨਾਲ ਜਿੱਤ ਲਿਆ ਸੀ। ਇਸ ਤੋਂ ਬਾਅਦ ਭਾਰਤੀ ਟੀਮ ਨੇ ਆਖਰੀ ਵਨਡੇ ਮੈਚ 6 ਵਿਕਟਾਂ ਨਾਲ ਜਿੱਤ ਲਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.